ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿਭਾਗੀ ਮੁਖੀ ਨਾਲ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਹੋਈ ਮੀਟਿੰਗ

ਪੰਜਾਬ

16 ਅਪ੍ਰੈਲ ਦਾ ਸੂਬਾ ਪੱਧਰੀ ਰੋਸ ਧਰਨਾ ਮੁਲਤਵੀ


ਮੋਰਿੰਡਾ,14, ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਕਾਮਿਆ ਤੇ ਰੈਗੂਲਰ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ 16 ਅਪ੍ਰੈਲ ਦਾ ਸੂਬਾ ਪਧਰੀ ਰੋਸ ਧਰਨਾ ਦੇਣ ਦਾ ਨੋਟਿਸ ਦਿੱਤਾ ਗਿਆ ਸੀ। ਜਿਸ ਦੇ ਮੱਦੇ ਨਜ਼ਰ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਵਿਭਾਗੀ ਮੁਖੀ ਨਾਲ ਉਹਨਾਂ ਦੇ ਦਫਤਰ ਮੋਹਾਲੀ ਵਿਖੇ ਹੋਈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੰਘਰਸ਼ ਕਮੇਟੀ ਦੇ ਕਨਵੀਨਰ ਮਲਾਗਰ ਸਿੰਘ ਖਮਾਣੋਂ ,ਸੁਖਨੰਦਨ ਸਿੰਘ ਮੈਣੀਆ ,ਮਨਜੀਤ ਸਿੰਘ ਸੰਗਤਪੁਰਾ, ਦਵਿੰਦਰ ਸਿੰਘ ਨਾਭਾ ਸਰਬਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ ਵਿਭਾਗੀ ਮੁਖੀ ਵੱਲੋਂ ਕੱਚੇ ਕਾਮਿਆਂ ਤੇ ਫੀਲਡ ਮੁਲਾਜ਼ਮਾਂ ਦੀਆਂ

ਮੰਗਾਂ ਨੂੰ ਧਿਆਨ ਨਾਲ ਸੁਣਿਆ, ਮੰਗ ਸਬੰਧੀ ਕਨਵੀਨਰਾਂ ਨੇ ਦੱਸਿਆ ਕਿ ਕੱਚੇ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਨ ਲਈ ਵਿਭਾਗ ਵੱਲੋਂ ਪ੍ਰਪੋਜਲ ਪਰਸੋਲਨ ਵਿਭਾਗ ਨੂੰ ਭੇਜ ਦਿੱਤੀ ਗਈ ਹੈ, ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਸਬੰਧੀ ਕਾਰਵਾਈ ਤੇਜ ਕੀਤੀ ਜਾ ਰਹੀ ਹੈ ,ਦਰਜਾ ਚਾਰ ਮੁਲਾਜ਼ਮਾਂ ਜਿਨ੍ਹਾਂ ਨੇ ਟੈਸਟ ਪਾਸ ਕੀਤਾ ਹੋਇਆ ਹੈ ਉਹਨਾਂ ਨੂੰ ਦੋ ਮਹੀਨੇ ਵਿੱਚ ਪ੍ਰਮੋਟ ਕਰ ਦਿੱਤਾ ਜਾਵੇਗਾ ਅਤੇ ਬਾਕੀ ਦਰਜਾ ਚਾਰ ਕਰਮਚਾਰੀਆਂ ਨੂੰ ਦਫ਼ਤਰੀ ਖਾਲੀ ਪੋਸਟਾਂ ਤੇ ਪ੍ਰਮੋਟ ਕਰਨ ਲਈ ਟੈਸਟ ਲਿਆ ਜਾਵੇਗਾ ,ਜਿਸ ਦੀ ਤਿਆਰੀ ਮੁਕੰਮਲ ਕੀਤੀ ਗਈ ਹੈ। ਵਿਭਾਗ ਵੱਲੋਂ ਪੰਚਾਇਤਾਂ ਨੂੰ ਦਿੱਤੀਆਂ ਗਈਆਂ ਜਲ ਸਪਲਾਈ ਸਕੀਮਾਂ ਜੋ ਲੰਮੇ ਸਮੇਂ ਤੋਂ ਬੰਦ ਪਈਆਂ ਹਨ ,ਜਿਸ ਤੇ ਕਰੋੜਾਂ ਰੁਪਏ ਦੀ ਮਸ਼ੀਨਰੀ ਬਰਬਾਦ ਹੋ ਰਹੀ ਹੈ ਅਤੇ ਆਈਓਟੀ ਤੇ 15ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸਬੰਧੀ ਪੜਤਾਲ ਕਰਨ ਦਾ ਭਰੋਸਾ ਦਿੱਤਾ, ਕੁਝ ਵਿੱਤੀ ਮੰਗਾਂ ਸਬੰਧੀ ਵੀ ਸਰਕਾਰ ਨਾਲ ਟੇਕ ਅਪ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਉਪਰੰਤ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ 16 ਅਪ੍ਰੈਲ ਦਾ ਸੂਬਾ ਪੱਧਰੀ ਰੋਸ ਧਰਨਾ ਅਗਲੀ ਮੀਟਿੰਗ ਤੱਕ ਮੁਲਤਵੀ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।