Breaking : ਫਤਿਹਗੜ੍ਹ ਸਾਹਿਬ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ 

ਚੰਡੀਗੜ੍ਹ ਪੰਜਾਬ

ਫਤਹਿਗੜ੍ਹ ਸਾਹਿਬ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ :

ਫਤਿਹਗੜ੍ਹ ਸਾਹਿਬ ਵਿਖੇ ਸੜਕ ਹਾਦਸੇ ਵਿੱਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, ਜਿਸ ਕਾਰਨ 6 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਲਗਭਗ 15 ਲੋਕ ਜ਼ਖਮੀ ਹੋ ਗਏ।

ਮਿਲੀ ਜਾਣਕਾਰੀ ਮੁਤਾਬਕ, ਬੱਸ ਵਿੱਚ ਕਰੀਬ 30 ਤੋਂ 35 ਸ਼ਰਧਾਲੂ ਸਵਾਰ ਸਨ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਇਹ ਹਾਦਸਾ ਪਿੰਡ ਮੈਨ ਮਾਜਰੀ ਦੇ ਨੇੜੇ ਵਾਪਰਿਆ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਵੱਲੋਂ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।