ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ :

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।

 ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ
 ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਖਰੀਦ ਨਾਲ ਸੰਬੰਧਤ ਏਜੰਸੀਆਂ ਹਨ, ਉਹਨਾਂ ਲਈ ਲੋੜੀਂਦਾ ਮਕੈਨਿਜ਼ਮ ਤਿਆਰ ਕੀਤਾ ਗਿਆ ਹੈ ਅਤੇ ਅਧਿਕਾਰੀ ਲਗਾਤਾਰ ਮੰਡੀਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਖਰਾਬ ਰਹਿਣ ਕਾਰਨ ਖਰੀਦ ਦੀ ਰਫ਼ਤਾਰ ਥੋੜ੍ਹੀ ਪ੍ਰਭਾਵਿਤ ਹੋਈ ਸੀ, ਪਰ ਹੁਣ ਮੌਸਮ ਵਿੱਚ ਸੁਧਾਰ ਆਉਣ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 80 ਹਜਾਰ ਮੈਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸੈਂਟਰ ਤੋਂ ਜੋ ਟੀਮਾਂ ਫਸਲ ਦੀ ਜਾਂਚ ਲਈ ਪੰਜਾਬ ਪਹੁੰਚੀਆਂ ਹਨ ਉਹਨਾਂ ਵੱਲੋਂ ਵੀ ਪਿਛਲੇ ਦਿਨੀ ਕਣਕ ਦੇ ਸੈਂਪਲ ਲੈ ਲਏ ਗਏ ਹਨ।
 ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੈਟਰਿਕ ਟਨ ਕਣਕ ਦਾ ਟੀਚਾ ਮਿਲਿਆ ਹੈ  ਪਰ ਪੰਜਾਬ ਨੇ 132 ਲੱਖ ਮੈਟਰਿਕ ਟਨ ਦਾ ਇੰਤਜ਼ਾਮ ਕੀਤਾ।

 ਉਹਨਾਂ ਦੱਸਿਆ ਕਿ ਮੰਡੀਆਂ ਚ ਵਾਰਦਾਨਾ ਕੰਪਲੀਟ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ।

ਉਹਨਾਂ ਕਿਹਾ ਕਿ ਜਿਹੜਾ ਵਾਅਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਸੀ ਕਿ ਮੰਡੀਆਂ ਅੰਦਰੋਂ ਇੱਕ ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਣਕ ਖਰੀਦਣ ਤੋਂ ਬਾਅਦ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨ ਦੇ ਖਾਤੇ ਚ ਪੈਸੇ ਪਾਏ ਜਾਣਗੇ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲ ਤੋ ਸਰਕਾਰ ਦਾ ਰਿਕਾਰਡ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਇਸ ਸੀਜਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿੰਨੀਆਂ ਵੀ ਵਿਵਸਥਾਵਾਂ ਨੇ ਮੰਡੀ ਦੇ ਵਿੱਚ  ਕੀਤੀਆਂ ਹੋਈਆਂ ਹਨ।

ਕੈਬਿਨੇਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮੰਡੀ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।