ਗ੍ਰੀਨ ਬੈਲਟ ਨੂੰ ਬਣਾਇਆ ਜਾ ਰਿਹਾ ਗਾਰਬੇਜ ਪ੍ਰੋਸੈਸਿੰਗ ਪਲਾਂਟ, ਇਲਾਕੇ ਲਈ ਵੱਡਾ ਖਤਰਾ — ਹਰਦੇਵ ਸਿੰਘ ਉੱਭਾ

ਪੰਜਾਬ

ਮੋਹਾਲੀ 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਮੋਹਾਲੀ ਦੇ ਨੇੜਲੇ ਇਲਾਕੇ ਸਾਹੀ ਮਾਜਰਾ ਫੇਜ਼-2, ਫੇਜ਼-5 ਅਤੇ ਆਸ-ਪਾਸ ਦੇ ਰਿਹਾਇਸ਼ੀ ਤੇ ਉਦਯੋਗਿਕ ਖੇਤਰਾਂ ਵਿੱਚ ਗੰਭੀਰ ਚਿੰਤਾ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗ੍ਰੀਨ ਬੈਲਟ ਨੂੰ ਗਾਰਬੇਜ ਪ੍ਰੋਸੈਸਿੰਗ ਪਲਾਂਟ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਥਾਂ ਉਦਯੋਗਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਬਿਲਕੁਲ ਨੇੜੇ ਹੋਣ ਕਰਕੇ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਲਈ ਵੱਡਾ ਖਤਰਾ ਬਣ ਚੁੱਕੀ ਹੈ।
ਅੱਜ ਇਸ ਮਸਲੇ ਦੇ ਖ਼ਿਲਾਫ਼ ਲਗੇ ਧਰਨੇ ਵਿੱਚ ਭਾਗ ਲੈਂਦੇ ਹੋਏ ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਇਹ ਪਲਾਂਟ ਬਿਜਲੀ ਗ੍ਰਿਡ ਦੇ ਬਿਲਕੁਲ ਨਾਲ ਲੱਗਦਾ ਹੋਇਆ ਹੈ, ਜਿਸ ਕਾਰਨ ਕਿਸੇ ਵੀ ਵੇਲੇ ਵੱਡਾ ਹਾਦਸਾ ਵਾਪਰਨ ਦਾ ਖਤਰਾ ਬਣਿਆ ਹੋਇਆ ਹੈ। ਲੱਗਦਾ ਹੈ ਕਿ ਪ੍ਰਸ਼ਾਸਨ ਕਿਸੇ ਵੱਡੀ ਦੁਰਘਟਨਾ ਦੀ ਉਡੀਕ ਕਰ ਰਿਹਾ ਹੈ, ਜੋ ਕਿ ਬਿਲਕੁਲ ਗੰਭੀਰ ਲਾਪਰਵਾਹੀ ਹੈ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ, ਨਗਰ ਨਿਗਮ ਅਤੇ ਸਬੰਧਤ ਸਰਕਾਰੀ ਵਿਭਾਗ ਭਗਵੰਤ ਮਾਨ ਸਰਕਾਰ ਇਸ ਮਾਮਲੇ ’ਤੇ ਚੁੱਪੀ ਸਾਧੇ ਬੈਠੇ ਹਨ ਅਤੇ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇਹ ਹਾਲਤ ਇਲਾਕੇ ਦੇ ਲੋਕਾਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ।
ਹਰਦੇਵ ਸਿੰਘ ਉੱਭਾ ਨੇ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਤੁਰੰਤ ਇਸ ਮਾਮਲੇ ਵਿੱਚ ਦਖਲ ਦਿੱਤਾ ਜਾਵੇ ਅਤੇ ਗ੍ਰੀਨ ਬੈਲਟ ਵਿੱਚ ਬਣ ਰਹੇ ਗਾਰਬੇਜ ਪ੍ਰੋਸੈਸਿੰਗ ਪਲਾਂਟ ਨੂੰ ਰੋਕਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਉਦਯੋਗਾਂ ਅਤੇ ਰਿਹਾਇਸ਼ੀ ਇਲਾਕਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਜੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਲੋਕਾਂ ਨਾਲ ਮਿਲ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ ਅਤੇ ਇਸ ਮਸਲੇ ਨੂੰ ਹਰ ਪੱਧਰ ’ਤੇ ਉਠਾਇਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।