ਹੁਸ਼ਿਆਰਪੁਰ : ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਦੋ ਬੱਚਿਆਂ ਦੀ ਮੌਤ 

ਚੰਡੀਗੜ੍ਹ ਪੰਜਾਬ

ਹੁਸ਼ਿਆਰਪੁਰ, 20 ਅਪ੍ਰੈਲ, ਬੋਲੇ ਪੰਜਾਬ ਬਿਊਰੋ :

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਅੱਜ ਸਵੇਰੇ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰ ਗਿਆ। ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਤੋਂ ਲਗਭਗ 13 ਕਿਲੋਮੀਟਰ ਦੂਰ ਮਿਲਵਾਂ ਬੱਸ ਸਟਾਪ ਨੇੜੇ ਇਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ।

ਇਸ ਭਿਆਨਕ ਹਾਦਸੇ ’ਚ ਦੋ ਛੋਟੇ ਬੱਚਿਆਂ, 10 ਸਾਲਾ ਅਯਾਨ ਅਤੇ 1 ਸਾਲਾ ਆਂਧਰਵ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪਰਿਵਾਰਕ ਮੈਂਬਰ ਅਮਿਤ ਸ਼ਰਮਾ ਮੁਤਾਬਕ, ਅੰਕਿਤ ਸ਼ਰਮਾ ਆਪਣੀ ਪਤਨੀ ਆਰਤੀ ਅਤੇ ਦੋਵੇਂ ਬੱਚਿਆਂ ਨਾਲ ਲੁਧਿਆਣਾ ਤੋਂ ਪਠਾਨਕੋਟ ਆਪਣੇ ਘਰ ਵਾਪਸ ਆ ਰਹੇ ਸਨ।ਜਿਵੇਂ ਹੀ ਗੱਡੀ ਮਾਨਸਰ ਟੋਲ ਪਲਾਜ਼ਾ ਪਾਰ ਕਰਕੇ ਮਿਲਵਾਂ ਨੇੜੇ ਪਹੁੰਚੀ, ਅਚਾਨਕ ਕੰਟਰੋਲ ਖੋ ਬੈਠੀ ਅਤੇ ਦਰੱਖਤ ਨਾਲ ਜਾ ਟਕਰਾਈ।

ਹਾਦਸੇ ’ਚ ਅੰਕਿਤ ਸ਼ਰਮਾ, ਉਸ ਦੀ ਪਤਨੀ ਆਰਤੀ ਸ਼ਰਮਾ ਅਤੇ ਡਰਾਈਵਰ ਪਵਨ ਕੁਮਾਰ ਗੰਭੀਰ ਰੂਪ ’ਚ ਜ਼ਖਮੀ ਹੋ ਗਏ।

ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਮਦਦ ਕਰਦੇ ਹੋਏ ਜ਼ਖਮੀਆਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਅੰਕਿਤ ਅਤੇ ਆਰਤੀ ਦੀ ਨਾਜੁਕ ਹਾਲਤ ਦੇਖਦਿਆਂ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ, ਜਦਕਿ ਡਰਾਈਵਰ ਦਾ ਇਲਾਜ ਜਾਰੀ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।