ਮਜ਼ਦੂਰਾਂ ਤੇ ਜਬਰ ਕਰਨ ਵਾਲੀ ਕੇਂਦਰ ਤੇ ਯੂ ਪੀ ਸਰਕਾਰਾਂ ਦੀ ਜ਼ੋਰਦਾਰ ਨਿਖੇਧੀ -ਭਲਕੇ ਕੀਤੇ ਜਾਣਗੇ ਅਰਥੀ ਫੂਕ ਮੁਜਾਰੇ

ਪੰਜਾਬ

ਰੋਪੜ,20, ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਉਜਰਤਾਂ ਵਿੱਚ ਵਾਧਾ ਕਰਨ, ਚਾਰ ਕਾਰਪੋਰੇਟ ਪੱਖੀ ਲੇਬਰ ਕੋਡ ਰੱਦ ਕਰਨ, ਅੰਠ ਘੰਟੇ ਦੀ ਦਿਹਾੜੀ ਦਾ ਕਾਨੂੰਨ ਬਹਾਲ ਰੱਖਣ ਆਦਿ ਮੰਗਾਂ ਲਈ ਸੰਘਰਸ਼ ਕਰਦੇ , ਸਨਅਤੀ ਮਜ਼ਦੂਰਾਂ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਿੱਲੀ ਅਤੇ ਯੂਪੀ ਦੀਆਂ ਸਰਕਾਰਾਂ ਵੱਲੋਂ ਵਹਿਸ਼ੀ ਲਾਠੀਚਾਰਜ਼ ਕਰਕੇ ਜੇਲ੍ਹਾਂ ਵਿੱਚ ਸੁੱਟਣ ਦੀ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਇਕਾਈ ਜ਼ਿਲਾ ਰੋਪੜ ਵੱਲੋਂ ਜੋਰਦਾਰ ਨਿਖੇਧੀ ਕਰਦਿਆਂ ਜ਼ਿਲਾ ਪ੍ਰਧਾਨ ਰਮੇਸ਼ ਨੂਰਪੁਰ ਸਕੱਤਰ ਮਲਾਗਰ ਸਿੰਘ ਖਮਾਣੋ, ਚੈਅਰਮੈਨ ਬਲਵਿੰਦਰ ਸਿੰਘ ਭੈਰੋ ਮਾਜਰਾ ਨੇ ਪ੍ਰੈਸ ਨੂੰ ਦੱਸਿਆ ਕਿ ਸੰਘਰਸ਼ ਸ਼ੀਲ ਮਜ਼ਦੂਰਾਂ ਦੇ ਹੱਕ ਵਿੱਚ ਪੰਜਾਬ ਦੀਆਂ 22 ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ ਵੱਲੋਂ ਭਲਕੇ ਪ੍ਰਧਾਨ ਮੰਤਰੀ ਤੇ ਯੂਪੀ ਦੇ ਮੁੱਖ ਮੰਤਰੀ ਦੇ ਬਲਾਕ, ਰੋਪੜ੍ਹ ,ਨੂਰਪਰ ਬੇਦੀ, ਚਮਕੌਰ ਸਾਹਿਬ ਮੋਰਿੰਡਾ ਵਿਖੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਇਹਨਾਂ ਆਗੂਆਂ ਨੇ ਮੰਗ ਕੀਤੀ ਕਿ ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਅੱਠ ਘੰਟੇ ਦੀ ਦਿਹਾੜੀ ਨੂੰ ਯਕੀਨੀ ਬਣਾਇਆ ਜਾਵੇ, ਲੇਬਰ ਵੈਲਫੇਅਰ ਬੋਰਡਾਂ ਨੂੰ ਮਜ਼ਬੂਤ ਕੀਤਾ ਜਾਵੇ ਇਹਨਾਂ ਬੋਰਡਾਂ ਵਿੱਚ ਮਜ਼ਦੂਰਾਂ ਦੀ ਨੁਮਾਇੰਦਗੀ ਦਿੱਤੀ ਜਾਵੇ, ਮਜ਼ਦੂਰਾਂ ਨੂੰ ਘੱਟੋ ਘੱਟ 30 ਹਜਾਰ ਰੁ ਮਾਸਿਕ ਉਜਰਤ ਦੇਣੀ ਯਕੀਨੀ ਬਣਾਈ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।