ਮਿਸਤਰੀਆਂ, ਮਜ਼ਦੂਰਾਂ ਵੱਲੋਂ ਪ੍ਰਧਾਨ ਮੰਤਰੀ, ਯੂ ਪੀ ਦੇ ਮੁੱਖ ਮੰਤਰੀ ਦੇ ਫੂਕੇ ਪੁਤਲੇ

ਪੰਜਾਬ

ਚਮਕੌਰ ਸਾਹਿਬ,21, ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੀ ਸੂਬਾ ਕਮੇਟੀ ਦੇ ਸੱਦੇ ਮੁਤਾਬਿਕ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਵਿਖੇ ਪ੍ਰਧਾਨ ਮੰਤਰੀ ਸਮੇਤ ਯੂ ਪੀ ਦੇ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਇਸ ਮੌਕੇ ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋ ਨੇ ਸਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਦੌਰਾਨ 37 ਲੇਬਰ ਕਾਨੂੰਨਾਂ ਨੂੰ ਰੱਦ ਕਰਕੇ ਬਣਾਏ ਚਾਰ ਕਾਰਪੋਰੇਟ ਪੱਖੀ ਕੋਡਾਂ ਨੂੰ ਲਾਗੂ ਕਰਕੇ ਅੱਠ ਘੰਟੇ ਦੀ ਦਿਹਾੜੀ ਨੂੰ 12 ਘੰਟੇ ਦੀ ਦਿਹਾੜੀ ਵਿੱਚ ਤਬਦੀਲ ਕੀਤਾ ਗਿਆ ਹੈ, ਕਾਮਿਆਂ ਦੀਆਂ ਉਜਰਤਾਂ ਨੂੰ ਕਰਕੇ ਫੈਕਟਰੀ ਮਾਲਕਾਂ ਨੂੰ ਛਾਂਟੀਆਂ ਕਰਨ ਦੇ ਖੁੱਲੇ ਅਧਿਕਾਰ ਦਿੱਤੇ ਗਏ ਹਨ। ਜਿਸ ਦੇ ਵਿਰੋਧ ਵਿੱਚ ਦਿੱਲੀ ਅਤੇ ਯੂਪੀ ਦੇ ਹਜ਼ਾਰਾਂ ਮਜ਼ਦੂਰ ਆਪਣੀਆਂ ਤਨਖਾਹਾਂ ਵਿੱਚ ਵਾਧਾ ਕਰਨ , ਅਤੇ ਅੱਠ ਘੰਟੇ ਦੀ ਦਿਹਾੜੀ ਨੂੰ ਲਾਗੂ ਕਰਨ ਲਈ ਰੋਸ ਪ੍ਰਦਰਸ਼ਨ ਕਰ ਰਹੇ ਸਨ। ਜਿਸ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਹਿਸ਼ੀ ਢੰਗ ਨਾਲ ਲਾਠੀਚਾਰਜ ਕਰਕੇ ਮਜ਼ਦੂਰ ਆਗੂਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ ਹੈ। ਜਿਸ ਦੇ ਵਿਰੋਧ ਵਿੱਚ ਅਤੇ ਮਜ਼ਦੂਰਾਂ ਨਾਲ ਇੱਕਜੁੱਟਤਾ ਪ੍ਰਗਟ ਕਰਨ ਲਈ ਅਰਥੀ ਫੂਕ ਮੁਜਾਰੇ ਕੀਤੇ ਗਏ ।ਇਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਗ੍ਰਿਫਤਾਰ ਕੀਤੇ ਮਜ਼ਦੂਰ ਆਗੂਆਂ ਨੂੰ ਤੁਰੰਤ ਰਿਹਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਅਜਾਇਬ ਸਿੰਘ ਸਮਾਣਾ, ਗੁਲਾਬ ਚੰਦ ਚੌਹਾਨ, ਜੀਵਨ ਸਿੰਘ, ਪ੍ਰੀਤਮ ਸਿੰਘ, ਜਸਵੀਰ ਸਿੰਘ, ਸਤਵਿੰਦਰ ਸਿੰਘ ਨੀਟਾ, ਕਾਕਾ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।