ਨਵੀਂ ਦਿੱਲੀ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ :
‘ਲਾਰੈਂਸ ਆਫ ਪੰਜਾਬ’ ਵੈੱਬ ਸਿਰੀਜ਼ ਰਿਲੀਜ਼ ਨਹੀਂ ਹੋਵੇਗੀ। ਭਾਰਤ ਸਰਕਾਰ ਵਲੋਂ ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾ ਦਿੱਤੀ ਹੈ। ਜਿਕਰਯੋਗ ਹੈ ਕਿ 27 ਅਪ੍ਰੈਲ ਨੂੰ ਓ.ਟੀ.ਟੀ. ਪਲੇਟਫਾਰਮ ਉੱਪਰ ਇਹ ਵੈੱਬ ਸਿਰੀਜ਼ ਰਿਲੀਜ਼ ਹੋਣੀ ਸੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਰਿਵਾਰ ਨੇ ਵੀ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦਾ ਵਿਰੋਧ ਕੀਤਾ, ਜੋ ਕਿ ਉਸਦੇ ਜੀਵਨ ਅਤੇ ਇਸ ਨਾਲ ਜੁੜੀਆਂ ਘਟਨਾਵਾਂ ‘ਤੇ ਆਧਾਰਿਤ ਹੈ। ਲਾਰੈਂਸ ਬਿਸ਼ਨੋਈ ਦੇ ਪਰਿਵਾਰ ਨੇ ਲੜੀ ਦੀ ਸਮੱਗਰੀ, ਇਸਦੀ ਨਿਰਮਾਣ ਪ੍ਰਕਿਰਿਆ ਅਤੇ ਇਸਦੀ ਰਿਲੀਜ਼ ਦੇ ਸਮੇਂ ਬਾਰੇ ਗੰਭੀਰ ਸਵਾਲ ਉਠਾਏ।












