ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੋ ਹੋਰ ਸੰਸਦ ਮੈਂਬਰਾਂ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ 24 ਅਪ੍ਰੈਲ ਨੂੰ ਭਾਜਪਾ ’ਚ ਸ਼ਾਮਲ ਹੋ ਗਏ ਸਨ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸਵਾਗਤ ਕੀਤਾ ਗਿਆ ਸੀ। ਭਾਜਪਾ ‘ਚ ਜਾਣ ਤੋਂ ਬਾਅਦ ਇਹ ਚਰਚੇ ਹੋ ਰਹੇ ਹਨ ਕਿ ਪਾਰਟੀ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਇੱਥੋਂ ਤੱਕ ਕਿ ਇਹ ਚਰਚਾ ਹੋ ਰਹੀ ਹੈ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਮੰਤਰੀ ਮੰਡਲ ‘ਚ ਸ਼ਾਮਿਲ ਕਰਕੇ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਜਾਂ ਉਨ੍ਹਾਂ ਨੂੰ ਕੋਈ ਵੱਡਾ ਅਹੁਦਾ ਦਿੱਤਾ ਜਾ ਸਕਦਾ ਹੈ।
24 ਅਪ੍ਰੈਲ 2026 ਨੂੰ ਪੰਜਾਬ ਤੋਂ ਰਾਜ ਸਭਾ ਲਈ ਗਏ ਰਾਘਵ ਚੱਢਾ ਸਮੇਤ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ‘ਆਪ’ ਦੇ 3 ਸੰਸਦ ਮੈਂਬਰ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਇਸ ਦੇ ਨਾਲ ਹੀ ਰਾਘਵ ਚੱਢਾ ਨੇ 4 ਹੋਰ MPs ਦੇ ਵੀ ਉਨ੍ਹਾਂ ਨਾਲ ਹੋਣ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ‘ਚ ਸਵਾਤੀ ਮਾਲੀਵਾਲ ਤੇ ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਕ੍ਰਿਕਟਰ ਹਰਭਜਨ ਸਿੰਘ ਅਤੇ ਰਾਜਿੰਦਰ ਗੁਪਤਾ। ਰਾਘਵ ਚੱਢਾ ਸਮੇਤ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ 3 ਸੰਸਦ ਮੈਂਬਰ ਭਾਜਪਾ ‘ਚ ਸ਼ਾਮਲ ਹੋ ਗਏ ਸਨ, ਪਰ ਬਾਕੀ ਸੰਸਦ ਮੈਂਬਰ ਅਜੇ ਤੱਕ ਭਾਜਪਾ ‘ਚ ਸ਼ਾਮਿਲ ਨਹੀਂ ਹੋਏ ਹਨ।











