ਭਾਜਪਾ ਹੋ ਰਹੀ ਮਜ਼ਬੂਤ, ਆਪ ਦਾ ਡੁੱਬਦਾ ਜਹਾਜ਼ ਛੱਡਣ ਲੱਗੇ ਆਗੂ :- ਹਰਦੇਵ ਉੱਭਾ
ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦਰ ਭਾਰੀ ਘਬਰਾਹਟ ਦਾ ਮਾਹੌਲ ਹੈ। ਪਾਰਟੀ ਦੇ ਵੱਡੇ ਆਗੂ ਵੀ ਹੁਣ ਆਪਣੇ ਰਾਜਨੀਤਿਕ ਭਵਿੱਖ ਨੂੰ ਲੈ ਕੇ ਚਿੰਤਿਤ ਹਨ ਅਤੇ ਡੁੱਬਦੇ ਜਹਾਜ਼ ਤੋਂ ਛਾਲਾਂ ਮਾਰਨ ਲੱਗੇ ਹਨ।
ਉੱਭਾ ਨੇ ਕਿਹਾ ਕਿ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ, ਜਿਸ ਨਾਲ ਆਪ ਨੇਤ੍ਰਿਤਵ ਵਿੱਚ ਹੜਕੰਪ ਮਚ ਗਿਆ ਹੈ। ਪੰਜਾਬ ਅਤੇ ਦੇਸ਼ ਦੀ ਜਨਤਾ ਹੁਣ ਝੂਠੇ ਵਾਅਦਿਆਂ, ਨਾਕਾਮ ਨੀਤੀਆਂ ਅਤੇ ਡਰਾਮੇਬਾਜ਼ ਰਾਜਨੀਤੀ ਤੋਂ ਤੰਗ ਆ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਦਾ ਅੰਤ ਨਜ਼ਦੀਕ ਹੈ, ਕਿਉਂਕਿ ਲੋਕ ਹੁਣ ਸੱਚਾਈ ਨੂੰ ਸਮਝ ਚੁੱਕੇ ਹਨ ਅਤੇ ਵਿਕਾਸ, ਸੁਸ਼ਾਸਨ ਅਤੇ ਰਾਸ਼ਟਰਹਿਤ ਦੀ ਰਾਜਨੀਤੀ ਨਾਲ ਖੜ੍ਹੇ ਹਨ।
ਉੱਭਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਮਜ਼ਬੂਤ ਨੇਤ੍ਰਿਤਵ ਕਾਰਨ ਹਰ ਵਰਗ ਦਾ ਵਿਸ਼ਵਾਸ ਭਾਜਪਾ ਨਾਲ ਜੁੜ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਕਈ ਵੱਡੇ ਆਗੂ ਭਾਜਪਾ ਵਿੱਚ ਸ਼ਾਮਲ ਹੋਣਗੇ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।












