ਟੈਕਨੀਕਲ ਐਡ ਮਕੈਨੀਕਲ ਇੰਪਲਾਇਜ਼ ਯੂਨੀਅਨ ਦੀ ਹੋਈ ਮੀਟਿੰਗ

ਪੰਜਾਬ

8 ਮਈ ਨੂੰ ਸੂਬਾ ਪੱਧਰੀ ਇਜਲਾਸ ਵਿੱਚ ਕੀਤੀ ਜਾਵੇਗੀ ਸ਼ਮੂਲੀਅਤ


ਸੰਘੋਲ, 27, ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ ਯੂਨੀਅਨ ਰਜਿ ਬਰਾਂਚ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਵਾਟਰ ਵਰਕਸ ਕਾਲੇਵਾਲ ਵਿਖੇ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋ ਨੇ ਦੱਸਿਆ ਕਿ 8 ਮਈ ਨੂੰ ਸੂਬਾ ਪੱਧਰੀ ਇਜਲਾਸ ਟੀਚਰ ਹੋਮ ਬਠਿੰਡਾ ਵਿਖੇ ਹੋਵੇਗਾ ਜਿਸ ਵਿੱਚ ਬਰਾਂਚ ਫਤਿਹਗੜ੍ਹ ਸਾਹਿਬ ਤੋਂ ਡੈਲੀਗੇਟ ਸ਼ਮੂਲੀਅਤ ਕਰਨਗੇ ।ਮੀਟਿੰਗ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 1 ਮਈ ਨੂੰ ਮੋਰਿੰਡਾ ਅੰਬੇਦਕਰ ਭਵਨ ,ਲੇਬਰ ਚੌਂਕ ਲੇਬਰ ਚੌਂਕ ਸ੍ਰੀ ਚਮਕੌਰ ਸਾਹਿਬ ਵਿਖੇ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ, ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਮਾਨਯੋਗ ਹਾਈਕੋਰਟ ਦੀਆਂ ਬਾਰ-ਬਾਰ ਟਿੱਪਣੀਆਂ ਦੇ ਬਾਵਜੂਦ ਸਮੁੱਚੇ ਮੁਲਾਜ਼ਮਾਂ ਨੂੰ ਡੀਏ ਤੇ ਪੇ ਕਮਿਸ਼ਨ ਦੇ ਬਕਾਏ ਜਾਰੀ ਨਾ ਕਰਨ ਦੀ ਜ਼ੋਰਦਾਰ ਦ ਨਿਖੇਧੀ ਕਰਦਿਆਂ ਫੈਸਲਾ ਕੀਤਾ ਕਿ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੰਘਰਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਦੇ ਰਹਿਣਗੇ, ਮੀਟਿੰਗ ਵਿੱਚ ਯੂਪੀ ਦਿੱਲੀ ਤੇ ਹਰਿਆਣਾ ਸਰਕਾਰਾਂ ਵੱਲੋਂ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ ਦੀ ਬਜਾਏ ਉਹਨਾਂ ਤੇ ਵਹਿਸ਼ੀ ਲਾਠੀਚਾਰਜ ਕਰਕੇ ਜੇਲਾਂ ਵਿੱਚ ਸੁੱਟਣ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ।ਮੀਟਿੰਗ ਵਿੱਚ ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਅਤੇ ਠੇਕੇਦਾਰਾਂ ਵੱਲੋਂ ਪੰਚਾਇਤਾਂ ਨੂੰ ਗੁਮਰਾਹ ਕਰਕੇ ਕੀਤੇ ਕਰੋੜਾਂ ਰੁਪਏ ਦੇ ਘਪਲਿਆਂ ਦੀ ਜਾਂਚ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਮਲਾਗਰ ਸਿੰਘ ਖਮਾਣੋ, ਕਰਮ ਸਿੰਘ ,ਬਲਜੀਤ ਸਿੰਘ ਹਿੰਦੂਪੁਰ ,ਜਸਵੀਰ ਸਿੰਘ , ਲਖਵੀਰ ਸਿੰਘ , ਹਰਜਿੰਦਰ ਸਿੰਘ ਖਮਾਣੋਂ, ਆਦਿ ਆਗੂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।