ਤਖ਼ਤ ਪਟਨਾ ਸਾਹਿਬ ਕਮੇਟੀ ਪ੍ਰਧਾਨ ਜਗਜੋਤ ਸਿੰਘ ਸੋਹੀ ਨੂੰ ਕਮੇਟੀ ਸਟਾਫ ਵੱਲੋਂ ਵਧਾਈ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 27 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਦੇ ਜਨਮਦਿਨ ਮੌਕੇ ਸਮੂਹ ਸਟਾਫ ਨੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਮਹਾਰਾਜ ਅੱਗੇ ਉਨ੍ਹਾਂ ਦੀ ਲੰਮੀ ਉਮਰ ਲਈ ਅਰਦਾਸ ਕੀਤੀ। ਇਸ ਮੌਕੇ ਸੁਪਰੀਟੈਂਡੈਂਟ ਦਲਜੀਤ ਸਿੰਘ, ਮੈਨੇਜਰ ਦਲੀਪ ਸਿੰਘ ਪਟੇਲ, ਦੇਵੇਂਦਰ ਸਿੰਘ, ਪਾਪਿੰਦਰ ਸਿੰਘ ਸਮੇਤ ਸਮੂਹ ਸਟਾਫ ਮੌਜੂਦ ਰਿਹਾ। ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਦਲੀਪ ਸਿੰਘ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ। ਇਸ ਦੇ ਨਾਲ ਕਮੇਟੀ ਦੇ ਹੋਰ ਅਹੁਦੇਦਾਰਾਂ ਵਿੱਚ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਸਮੇਤ ਸਾਰੇ ਮੈਂਬਰਾਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੁਪਰੀਟੈਂਡੈਂਟ ਦਲਜੀਤ ਸਿੰਘ ਨੇ ਕਿਹਾ ਕਿ ਸਮੂਹ ਸਟਾਫ ਨਾਲ ਪ੍ਰਧਾਨ ਸਾਹਿਬ ਦਾ ਖ਼ਾਸਾ ਪਿਆਰ ਅਤੇ ਲਗਾਵ ਹੈ, ਜਿਸ ਕਾਰਨ ਸਾਰਿਆਂ ਨੇ ਉਨ੍ਹਾਂ ਦੀ ਲੰਮੀ ਉਮਰ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਬਹੁਤ ਘੱਟ ਪ੍ਰਧਾਨ ਅਜੇਹੇ ਹੁੰਦੇ ਹਨ ਜੋ ਗੁਰੂ ਘਰ ਦੀ ਸੇਵਾ ਨਿਸ਼ਕਾਮ ਭਾਵਨਾ ਨਾਲ ਕਰਦੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਉਨ੍ਹਾਂ ਨੂੰ ਲੰਮੀ ਉਮਰ ਬਖ਼ਸ਼ਣ ਤਾਂ ਜੋ ਉਹ ਹੋਰ ਵੱਧ ਚੜ੍ਹ ਕੇ ਸੇਵਾਵਾਂ ਨਿਭਾਉਂਦੇ ਰਹਿਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।