ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ :
‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਭਲਕੇ (29 ਅਪ੍ਰੈਲ) ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਜਲੰਧਰ ਬੁਲਾਇਆ ਹੈ। ਬਲਾਕ ਆਬਜ਼ਰਵਰਾਂ ਅਤੇ ਫਰੰਟਲ ਸੰਗਠਨਾਂ ਦੇ ਮੁਖੀਆਂ ਨੂੰ ਵੀ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੀ ਮੀਟਿੰਗ ਵਿੱਚ ਹਿੱਸਾ ਲੈਣਗੇ। ਹਾਲਾਂਕਿ ਮੀਟਿੰਗ ਦਾ ਏਜੰਡਾ ਜਨਤਕ ਨਹੀਂ ਕੀਤਾ ਗਿਆ ਹੈ, ਪਰ ਇਹ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦਾ ਉਦੇਸ਼ ਪਾਰਟੀ ‘ਚੋਂ ਸੱਤ ਸੰਸਦ ਮੈਂਬਰਾਂ ਦੇ ਜਾਣ ਤੋਂ ਬਾਅਦ ਵਿਧਾਇਕਾਂ ਦਾ ਮੂਡ ਜਾਨਣਾ ਹੈ।












