ਬ੍ਰਹਮਪਾਲ ਸਹੋਤਾ ਨੂੰ ਬ੍ਰਾਂਚ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ
ਕੁਰਾਲੀ,28, ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਮੋਹਾਲੀ ਐਂਡ ਰੋਪੜ ਦੀ ਮੀਟਿੰਗ ਸੁਖਦੇਵ ਸਿੰਘ ਕਬਾਹੇੜੀ ਦੀ ਪ੍ਰਧਾਨਗੀ ਹੇਠ ਮੀਆਂ ਪੁਰ ਵਾਟਰ ਵਰਕਸ ਵਿਖੇ ਹੋਈ। ਮੀਟਿੰਗ ਵਿੱਚ ਸ਼ਾਮਲ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਸੂਬੇ ਦੇ ਕਾਰਜਕਾਰੀ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਨਯੋਗ ਹਾਈਕੋਰਟ ਦੀਆਂ ਬਾਰ ਬਾਰ ਟਿੱਪਣੀਆਂ ਦੇ ਬਾਵਜੂਦ ਵੀ ਮੁਲਾਜ਼ਮਾਂ ਤੇ ਪੈਨਸ਼ਨਾਂ ਨੂੰ ਡੀ ਏ ਤੇ ਪੇ ਕਮਿਸ਼ਨ ਦੇ ਬਕਾਏ ਜਾਰੀ ਕਰਨ ਲਈ ਟਾਲ ਮਟੋਲ ਕਰ ਰਹੀ ਹੈ, ਇਸ ਅਖੌਤੀ ਇਨਕਲਾਬੀ ਸਰਕਾਰ ਨੇ ਮੁਲਾਜ਼ਮਾਂ ਪੈਨਸ਼ਨਾਂ ਦੀ ਇੱਕ ਵੀ ਮੰਗ ਨੂੰ ਵੀ ਲਾਗੂ ਨਹੀਂ ਕੀਤਾ ,ਇਥੋਂ ਤੱਕ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਵੱਡੇ ਵੱਡੇ ਵਾਅਦੇ ਤੇ ਦਾਅਵੇ ਕਰਨ ਦੇ ਬਾਵਜੂਦ ਵੀ ਅੱਜ ਤੱਕ ਇਸ ਸਬੰਧੀ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਇਨ੍ਹਾਂ ਕਿਹਾ ਇੱਕ ਪਾਸੇ ਸਾਮਰਾਜੀ ਮੁਲਕ ਆਪਣੇ ਆਰਥਿਕ ਸੰਕਟ ਚੋਂ ਨਿਕਲਣ ਲਈ ਲੋਕਾਂ ਨੂੰ ਜੰਗ ਵੱਲ ਤੱਕ ਰਹੇ ਹਨ, ਜਿਸ ਨਾਲ ਸਮੁੱਚੇ ਮਿਹਨਤਕਸ਼ ਲੋਕਾਂ ਤੇ ਇਸ ਦਾ ਵੱਡਾ ਪ੍ਰਭਾਵ ਪਵੇਗਾ, ਜਿਸ ਦਾ ਬਹਾਨਾ ਬਣਾ ਕੇ ਪੰਜਾਬ ਦੀ ਸਰਕਾਰ ਮੁਲਾਜ਼ਮ ਮੰਗਾਂ ਤੋਂ ਹੋਰ ਮੁੱਖ ਮੋੜ ਸਕਦੀ ਹੈ। ਮੀਟਿੰਗ ਵਿੱਚ 8 ਮਈ ਨੂੰ ਸੂਬਾ ਪੱਧਰੀ ਇਜਲਾਸ ਲਈ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਮੀਟਿੰਗ ਦੌਰਾਨ ਹੀ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਜਾ ਰਹੇ ਸ਼ਰਧਾਂਜਲੀ ਪ੍ਰੋਗਰਾਮਾਂ ਵਿੱਚ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਬ੍ਰਹਮਪਾਲ ਸਹੋਤਾ ਨੂੰ ਬਰਾਂਚ ਦੇ ਪ੍ਰਧਾਨ ਵਜੋਂ ਜਿੰਮੇਵਾਰੀ ਦਿੱਤੀ ਗਈ। ਮੀਟਿੰਗ ਵਿੱਚ ਹਰਮੀਤ ਸਿੰਘ ਡੇਕਵਾਲਾ, ਅਮਰੀਕ ਸਿੰਘ ਖਿਜਰਾਬਾਦ,ਸਰੂਪ ਸਿੰਘ ਮਾਜਰੀ ,ਮਨਦੀਪ ਸਿੰਘ ਸੰਗਤਪੁਰਾ, ਦੀਪਕ ਕੁਮਾਰ, ਕਮਲ ਕੁਮਾਰ ,ਸਤਵੰਤ ਸਿੰਘ ਨਸਲਪੁਰ ਚ ਸਿੰਘ, ਤਰਲੋਚਨ ਸਿੰਘ ਆਗੂ ਸ਼ਾਮਿਲ ਹੋਏ












