ਟੀਕਾਕਰਨ ਸਿਹਤਮੰਦ ਜੀਵਨ ਲਈ ਬੇਹੱਦ ਜ਼ਰੂਰੀ : ਡਾ. ਸੰਗੀਤਾ ਜੈਨ

ਪੰਜਾਬ

ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਬਹਿਲੋਲਪੁਰ ਦੇ ਸਕੂਲ ਵਿਚ ਜਾਗਰੂਕਤਾ ਸਮਾਗਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :

ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਦੇ ਸ਼ਿਸ਼ੂ ਨਿਕੇਤਨ ਸਕੂਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਤ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਟੀਕਾਕਰਨ ਦੀ ਮਹੱਤਤਾ ਸਬੰਧੀ ਸਕੂਲੀ ਵਿਦਿਆਰਥੀਆਂ ਦੇ ਪੋਸਟਰ ਬਣਾਉਣ, ਭਾਸ਼ਣਕਾਰੀ ਅਤੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਯਾਦ ਚਿੰਨ੍ਹ ਦਿਤੇ ਗਏ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਡਾ. ਸੰਗੀਤਾ ਜੈਨ ਨੇ ਆਖਿਆ ਕਿ ਟੀਕਾਕਰਨ ਸਿਹਤਮੰਦ ਜੀਵਨ ਲਈ ਸਭ ਤੋਂ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਢੰਗਾਂ ਵਿੱਚੋਂ ਇੱਕ ਹੈ। ਇਹ ਸਰੀਰ ਨੂੰ ਵੱਖ-ਵੱਖ ਬੀਮਾਰੀਆਂ ਤੋਂ ਬਚਾਉਣ ਲਈ ਤਿਆਰ ਕਰਦਾ ਹੈ। ਟੀਕਾਕਰਨ ਕਾਰਨ ਕਈ ਖਤਰਨਾਕ ਬੀਮਾਰੀਆਂ ਖਤਮ ਹੋ ਚੁੱਕੀਆਂ ਹਨ। ਮਿਸਾਲ ਵਜੋਂ ਪੋਲੀਉ ਕਈ ਦੇਸ਼ਾਂ ਵਿਚ ਮੁਕੰਮਲ ਤੌਰ ’ਤੇ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ
ਹਰ ਵਿਅਕਤੀ ਨੂੰ ਸਰਕਾਰ ਵੱਲੋਂ ਨਿਰਧਾਰਤ ਟੀਕਾਕਰਨ ਸ਼ਡਿਊਲ ਅਨੁਸਾਰ ਟੀਕੇ ਲਗਵਾਉਣੇ ਚਾਹੀਦੇ ਹਨ। ਮਾਪਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਬੱਚਿਆਂ ਦਾ ਸਮੇਂ-ਸਿਰ ਟੀਕਾਕਰਨ ਕਰਵਾਉਣ ੋ ਅਤੇ ਵਿਦਿਆਰਥੀਆਂ ਨੂੰ ਵੀ ਟੀਕਾਕਰਨ ਬਾਰੇ ਵੱਧ ਤੋਂ ਵੱਧ ਜਾਗਰੂਕ ਹੋਣਾ ਚਾਹੀਦਾ ਹੈ। ਸਮਾਗਮ ਵਿਚ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਵਿਸ਼ਵ ਸਿਹਤ ਸੰਗਠਨ ਤੋਂ ਐਸ.ਐਮ.ਓ. ਡਾ. ਵਿਕਰਮ ਗੁਪਤਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ, ਸਕੂਲ ਦੇ ਪਿ੍ਰੰਸੀਪਲ ਅਭਿਲਾਸ਼ਾ ਤਿਵਾੜੀ, ਡਾ. ਕਿਰਨਦੀਪ ਕੌਰ, ਡਾ. ਸਿਮਨ ਢਿੱਲੋਂ ਅਤੇ ਹੋਰ ਸਿਹਤ ਅਧਿਕਾਰੀ ਤੇ ਅਧਿਆਪਕ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।