ਪੰਜਾਬ ‘ਚ ਕਬੱਡੀ ਖਿਡਾਰੀ ਅਤੇ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ

ਬਟਾਲਾ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਬਟਾਲਾ ਦੇ ਨਜ਼ਦੀਕੀ ਪਿੰਡ ਭੋਮਾ ਵਿੱਚ ਬੀਤੀ ਦੇਰ ਰਾਤ ਗੋਲੀਆਂ ਦੀ ਗੂੰਜ ਨੇ ਪੂਰੇ ਇਲਾਕੇ ਨੂੰ ਦਹਿਸ਼ਤ ਵਿੱਚ ਪਾ ਦਿੱਤਾ।ਪਿੰਡ ਦੇ ਖੇਡ ਮੈਦਾਨ ਵਿੱਚ ਸੈਰ ਕਰ ਰਹੇ ਤਿੰਨ ਵਿਅਕਤੀਆਂ ‘ਤੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖ਼ੂਨੀ ਵਾਰਦਾਤ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।

ਇਸ ਹਮਲੇ ਵਿੱਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਜੁਗਰਾਜ ਸਿੰਘ (ਕਬੱਡੀ ਖਿਡਾਰੀ) ਤੇ ਸਾਬਕਾ ਸਰਪੰਚ ਦਾ ਪੁੱਤਰ ਕਸ਼ਮੀਰ ਸਿੰਘ, ਜੋ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਸੈਰ ਕਰਨ ਗਏ ਸੀ।ਹਾਲਾਂਕਿ ਇਨ੍ਹਾਂ ਮ੍ਰਿਤਕ ਨੌਜਵਾਨਾਂ ਦਾ ਤੀਜਾ ਸਾਥੀ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੈ, ਜਿਸ ਦਾ ਇਲਾਜ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਮ੍ਰਿਤਕ ਜੁਗਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਰੋਂਦਿਆਂ ਦੱਸਿਆ ਕਿ ਜੁਗਰਾਜ ਰਾਤ ਨੂੰ ਸੈਰ ਕਰਨ ਗਿਆ ਸੀ। ਕੁਝ ਹੀ ਮਿੰਟਾਂ ਬਾਅਦ ਪਿੰਡ ਵਿੱਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਅਤੇ ਹਾਹਾਕਾਰ ਮਚ ਗਈ।ਜਦੋਂ ਤੱਕ ਪਿੰਡ ਵਾਸੀ ਮੌਕੇ ‘ਤੇ ਪਹੁੰਚੇ, ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਚੁੱਕੇ ਸਨ। ਦੋਵੇਂ ਨੌਜਵਾਨ ਖ਼ੂਨ ਨਾਲ ਲੱਥਪੱਥ ਜ਼ਮੀਨ ‘ਤੇ ਪਏ ਸਨ।

ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ SSP ਬਟਾਲਾ ਮਹਿਤਾਬ ਸਿੰਘ ਦੇਰ ਰਾਤ ਖ਼ੁਦ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

SSP ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਸੀਸੀਟੀਵੀ ਫੁਟੇਜ ਅਤੇ ਪੁਰਾਣੀ ਰੰਜਿਸ਼ ਸਮੇਤ ਹਰ ਪਹਿਲੂ ਤੋਂ ਜਾਂਚ ਕਰ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।