ਮੋਹਾਲੀ 1 ਮਈ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਸੰਭਾਲਕੀ ਅਤੇ ਨਾਨੂੰ ਮਾਜਰਾ ਪਿੰਡਾਂ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁੱਖ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਇਸ ਦੌਰਾਨ ਲੋਕਾਂ ਨੇ ਪੀਣ ਵਾਲੇ ਪਾਣੀ, ਸੀਵਰੇਜ, ਟੁੱਟੀਆਂ ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ।
ਉੱਭਾ ਨੇ ਕਿਹਾ ਕਿ ਸੰਭਾਲਕੀ ਅਤੇ ਨਾਨੂੰ ਮਾਜਰਾ ਪਿੰਡ ਤੇ ਪ੍ਰੀਤ ਸਿਟੀ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ, ਜਦਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ, ਪਰ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਭਾਜਪਾ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਨ੍ਹਾਂ ਪਿੰਡਾਂ ਦਾ ਪਹਿਲ ਦੇ ਆਧਾਰ ‘ਤੇ ਵਿਕਾਸ ਕਰਦੇ ਹੋਏ ਪੀਣ ਵਾਲਾ ਸਾਫ ਪਾਣੀ, ਵਧੀਆ ਸੜਕਾਂ, ਸੀਵਰੇਜ ਪ੍ਰਬੰਧ, ਸਟਰੀਟ ਲਾਈਟਾਂ, ਪਾਰਕ,ਖੇਡ ਗਰਾਉਂਡ, ਕਮਿਊਨਿਟੀ ਸੈਂਟਰ, ਵਿਦਿਅਕ ਅਦਾਰੇ ਅਤੇ ਹੋਰ ਜਨ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ।ਉੱਭਾ ਨੇ ਕਿਹਾ ਕਿ
“ਭਾਜਪਾ ਲੋਕਾਂ ਦੇ ਭਰੋਸੇ ‘ਤੇ ਖਰਾ ਉਤਰਦਿਆਂ ਜ਼ਮੀਨੀ ਪੱਧਰ ‘ਤੇ ਵਿਕਾਸ ਕਰੇਗੀ।”












