ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਚਾਰ-ਰੋਜ਼ਾ ਗੁਰਮਤਿ ਸਮਾਗਮ ਗੁ. ਬੜੂ ਸਾਹਿਬ ਵਿਖੇ ਆਯੋਜਿਤ

ਨੈਸ਼ਨਲ ਪੰਜਾਬ

ਨਵੀਂ ਦਿੱਲੀ 1 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਅਤੇ ਸੰਤ ਤੇਜਾ ਸਿੰਘ ਜੀ, ਐੱਮ.ਏ., ਐੱਲ.ਐੱਲ.ਬੀ. (ਪੰਜਾਬ), ਏ.ਐੱਮ. (ਹਾਰਵਰਡ) ਦੇ ਅਨਿੰਨ ਸੇਵਕ, ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 28 ਅਪ੍ਰੈਲ ਤੋਂ 1 ਮਈ 2026 ਤੱਕ ਤਪੋ-ਭੂਮੀ ਗੁਰਦੁਆਰਾ ਬੜੂ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ 28 ਅਪ੍ਰੈਲ ਨੂੰ 121 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਨਾਲ ਹੋਈ, ਜਿਨ੍ਹਾਂ ਦੇ ਭੋਗ ਮੁੱਖ ਦਰਬਾਰ ਸਾਹਿਬ ਵਿੱਚ 30 ਅਪ੍ਰੈਲ ਨੂੰ ਪਾਏ ਅਤੇ 584 ਸਹਿਜ ਪਾਠਾਂ ਦੇ ਭੋਗ ਵੀ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਦੁਪਹਿਰ 4 ਵਜੇ ਤੋਂ ਰਾਤ 9 ਵਜੇ ਤੱਕ ਸਜਾਇਆ ਗਿਆ। 1 ਮਈ ਨੂੰ ਧਾਰਮਿਕ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕਥਾ ਵਾਚਕਾਂ ਅਤੇ ਕੀਰਤਨੀ ਜਥਿਆਂ ਵਿੱਚ ਭਾਈ ਕੰਵਲਦੀਪ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਸੰਤ ਬਾਬਾ ਹਰਨੇਕ ਸਿੰਘ ਜੀ ਲੰਗਰਾਂ ਵਾਲਿਆਂ ਦਾ ਜੱਥਾ, ਗਿਆਨੀ ਗਗਨਦੀਪ ਸਿੰਘ ਜੀ ਕਥਾਵਾਚਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸੰਤ ਬਾਬਾ ਜਸਵਿੰਦਰ ਸਿੰਘ ਜੀ ਹਰੇੜੀ ਵਾਲੇ, ਸੰਤ ਬਾਬਾ ਜਗਤਾਰ ਸਿੰਘ ਜੀ ਕਾਹਨਗੜ੍ਹ ਵਾਲੇ, ਅਨਾਹਦ ਬਾਣੀ ਤੰਤੀ ਸਾਜ ਜਥਾ ਅਤੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ। ਇਸ ਸਮਾਗਮ ਵਿੱਚ ਪੰਥ ਦੀਆਂ ਅਨੇਕਾਂ ਹੋਰ ਵੱਖ-ਵੱਖ ਸਿੱਖ ਸੰਸਥਾਵਾਂ ਦੇ ਪ੍ਰਤਿਨਿਧੀਆਂ ਨੇ ਵੀ ਹਾਜ਼ਰੀ ਭਰੀ। ਇਸ ਸਮਾਗਮ ਦੌਰਾਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਬਚਨਾਂ ਨੂੰ ਯਾਦ ਕੀਤਾ ਗਿਆ ਕਿ ਉਨ੍ਹਾਂ ਦਾ ਸੰਕਲਪ ਸੀ ਕਿ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜ ਕੇ ਉਨ੍ਹਾਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਗੁਰਮਤਿ ਅਧਾਰਤ ਜੀਵਨ ਵੀ ਦਿੱਤਾ ਜਾਵੇ। ਅੱਜ ਪੰਜਾਬ ਨੂੰ ਐਸੇ ਗੁਰਸਿੱਖ ਆਗੂਆਂ ਅਤੇ ਅਫਸਰਾਂ ਦੀ ਬਹੁਤ ਲੋੜ ਹੈ। ਕਲਗੀਧਰ ਟ੍ਰਸਟ ਇਸ ਵਿੱਚ ਮਹੱਤਵਪੂਰਣ ਯੋਗਦਾਨ ਪਾ ਰਿਹਾ ਹੈ। ਕਲਗੀਧਰ ਟ੍ਰਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਜੀ ਅਤੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਜੀ ਨੇ ਸਭ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਸੰਸਕਾਰਾਂ ਤੇ ਸੰਕਲਪਾਂ ਨੂੰ ਅੱਗੇ ਵਧਾਉਣ ਲਈ ਟ੍ਰਸਟ ਪੂਰੇ ਉਤਸ਼ਾਹ ਨਾਲ ਜੁਟਿਆ ਹੋਇਆ ਹੈ। ਅੰਤ ਵਿੱਚ ਸਮੂਹ ਸੰਗਤ ਵੱਲੋਂ ਸੰਤ ਬਾਬਾ ਇਕਬਾਲ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਮਿਸ਼ਨ ਤੇ ਅਦੁੱਤੀ ਸੇਵਾ ਨੂੰ ਯਾਦ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।