ਚੰਡੀਗੜ੍ਹ, 2 ਮਈ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਛੇ ਆਈਏਐਸ ਅਤੇ 39 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਨੀਲਿਮਾ ਨੂੰ ਪੰਜਾਬ ਸਰਕਾਰ ਵਿੱਚ ਗ੍ਰਹਿ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਾਕਸ਼ੀ ਸਾਹਨੀ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।
ਸੰਦੀਪ ਕੁਮਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਅਭਿਜੀਤ ਕਪਲਿਸ਼ ਨੂੰ ਮਾਈਨਿੰਗ ਵਿਭਾਗ ਦੇ ਡਾਇਰੈਕਟਰ, ਮਨੀਸ਼ਾ ਰਾਣਾ ਨੂੰ ਪੀਆਰਟੀਸੀ, ਪਟਿਆਲਾ ਦਾ ਐਮਡੀ ਅਤੇ ਲਤੀਫ ਅਹਿਮਦ ਨੂੰ ਖੇਤੀਬਾੜੀ ਵਿਭਾਗ ਦਾ ਪ੍ਰਸ਼ਾਸਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, 39 ਪੀਸੀਐਸ ਅਧਿਕਾਰੀਆਂ ਨੂੰ ਵੀ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।












