ਸੋਸ਼ਲ ਮੀਡੀਆ ‘ਤੇ ਫ਼ਰਜ਼ੀ ਪੋਸਟ-ਸੁਖਜਿੰਦਰ ਸਿੰਘ ਰੰਧਾਵਾ ਨੇ ਏਡੀਜੀਪੀ ਸਾਈਬਰ ਕ੍ਰਾਈਮ ਕੋਲ ਸ਼ਿਕਾਇਤ ਕਰਵਾਈ ਦਰਜ

ਪੰਜਾਬ

ਗੁਰਦਾਸਪੁਰ, 2 ਮਈ ,ਬੋਲੇ ਪੰਜਾਬ ਬਿਊਰੋ;

ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਸ਼ਾਖਾ ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਉਸ ਫ਼ਰਜ਼ੀ ਪੋਸਟ ਦੇ ਖ਼ਿਲਾਫ਼ ਹੈ, ਜਿਸ ਵਿੱਚ ਇੱਕ ਹਾਦਸੇ ਦੌਰਾਨ ਉਨ੍ਹਾਂ ਦੀ ਮੌਤ ਹੋਣ ਦਾ ਝੂਠਾ ਦਾਅਵਾ ਕੀਤਾ ਗਿਆ ਸੀ।

ਦੱਸ ਦੇਈਏ ਕਿ ਬੀਤੇ ਕੱਲ੍ਹ ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਵਾਇਰਲ ਹੋਇਆ ਸੀ, ਜਿਸ ਵਿੱਚ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੀ ਮੌਤ ਹੋਣ ਦੀ ਝੂਠੀ ਅਫ਼ਵਾਹ ਫੈਲਾਈ ਗਈ ਸੀ। ਅੱਜ ਮੋਹਾਲੀ ਸਥਿਤ ਸਟੇਟ ਸਾਈਬਰ ਕਰਾਈਮ ਸੈੱਲ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਨੂੰ ਭੇਜੀ ਆਪਣੀ ਸ਼ਿਕਾਇਤ ਵਿੱਚ ਰੰਧਾਵਾ ਨੇ ਕਿਹਾ ਕਿ ਇਸ ਗੁੰਮਰਾਹਕੁੰਨ ਪੋਸਟ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਡੇ ਪੱਧਰ ‘ਤੇ ਸਾਂਝਾ ਕੀਤਾ ਗਿਆ, ਜਿਸ ਨਾਲ ਜਨਤਾ, ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਦਹਿਸ਼ਤ ਅਤੇ ਮਾਨਸਿਕ ਪ੍ਰੇਸ਼ਾਨੀ ਪੈਦਾ ਹੋਈ।

ਰੰਧਾਵਾ ਨੇ ਸਾਈਬਰ ਸੈੱਲ ਨੂੰ ਇਸ ਪੋਸਟ ਦੇ ਸਰੋਤ ਅਤੇ ਇਸ ਨੂੰ ਪਹਿਲੀ ਵਾਰ ਸਾਂਝਾ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਅਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਸ ਗੁੰਮਰਾਹਕੁੰਨ ਸਮੱਗਰੀ ਨੂੰ ਹਟਾਉਣ ਜਾਂ ਬਲੌਕ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਭਵਿੱਖ ਵਿੱਚ ਅਜਿਹੀਆਂ ਝੂਠੀਆਂ ਅਤੇ ਭਰਮਾਉਣ ਵਾਲੀਆਂ ਖ਼ਬਰਾਂ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਵੀ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।