ਜ਼ਮਾਨਤ ’ਤੇ ਆਏ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਪੰਜਾਬ

ਲੁਧਿਆਣਾ 3 ਮਈ ,ਬੋਲੇ ਪੰਜਾਬ ਬਿਊਰੋ;

ਥਾਣਾ ਸੁਧਾਰ ਅਧੀਨ ਪਿੰਡ ਅਕਾਲਗੜ੍ਹ ਕਲਾਂ ਦੇ ਨੌਜਵਾਨ ਅਮਰਜੀਤ ਸਿੰਘ ਉਰਫ਼ ਦੀਪੂ (35) ਨੇ ਆਪਣੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਥੱਲੇ ਉਤਾਰੀ। ਪੁਲੀਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਕਿਰਨ ਦੇ ਬਿਆਨ ’ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਮਰਜੀਤ ਸਿੰਘ ਉਰਫ਼ ਦੀਪੂ ਕੁਝ ਦਿਨ ਪਹਿਲਾਂ ਹੀ ਲੁਧਿਆਣਾ ਦੀ ਕੇਂਦਰੀ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਪਿੰਡ ਅਕਾਲਗੜ੍ਹ ਦੇ ਪੰਚ ਅਮਰਜੀਤ ਸਿੰਘ ਅਤੇ ਰਾਮਗੜ੍ਹ ਸਿਵੀਆਂ ਵਾਸੀ ਜਗਪਾਲ ਸਿੰਘ ਸਮੇਤ ਅਮਰਜੀਤ ਸਿੰਘ ਉਰਫ਼ ਦੀਪੂ ਨੂੰ ਸੁਧਾਰ ਪੁਲੀਸ ਨੇ ਜਬਰੀ ਵਸੂਲੀ ਦੀ ਕੋਸ਼ਿਸ਼ ਦੇ ਦੋਸ਼ ਹੇਠ ਨਾਮਜ਼ਦ ਕੀਤਾ ਸੀ ਤੇ ਕੁਝ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ’ਤੇ ਜ਼ਮਾਨਤ ਉੱਤੇ ਰਿਹਾਅ ਕੀਤਾ ਸੀ।

ਥਾਣਾ ਸੁਧਾਰ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਅਨੁਸਾਰ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਦਾ ਪਤੀ ਚੁੱਪ-ਚੁੱਪ ਰਹਿਣ ਲੱਗਾ ਸੀ। ਬੀਤੀ ਰਾਤ ਨੂੰ ਉਹ ਪਰਿਵਾਰ ਸਮੇਤ ਘਰ ਦੇ ਵਿਹੜੇ ਵਿੱਚ ਸੁੱਤੇ ਸਨ ਤੇ ਸਵੇਰੇ ਜਦੋਂ ਘਰ ਅੰਦਰ ਗਏ ਤਾਂ ਦੀਪੂ ਦੀ ਲਾਸ਼ ਲਟਕ ਰਹੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।