ਰਾਘਵ ਚੱਢਾ CM ਭਗਵੰਤ ਮਾਨ ਤੋਂ ਪਹਿਲਾਂ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਚੰਡੀਗੜ੍ਹ, 4 ਮਈ, ਬੋਲੇ ਪੰਜਾਬ ਬਿਊਰੋ :

ਭਾਜਪਾ ਦੇ ਸੰਸਦ ਮੈਂਬਰ ਰਾਘਵ ਚੱਢਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਵਾਲੇ ਹਨ। ਰਾਸ਼ਟਰਪਤੀ ਨੇ 5 ਮਈ ਨੂੰ ਸਵੇਰੇ 10:40 ਵਜੇ ਰਾਘਵ ਚੱਢਾ ਅਤੇ ਤਿੰਨ ਹੋਰ ਸੰਸਦ ਮੈਂਬਰਾਂ ਨੂੰ ਮਿਲਣ ਦਾ ਸਮਾਂ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਉਸੇ ਦਿਨ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦਾ ਸਮਾਂ ਦਿੱਤਾ ਗਿਆ ਹੈ।

ਇਸ ਦੌਰਾਨ, ਪੰਜਾਬ ਭਾਜਪਾ ਦੇ ਇੱਕ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੰਦੀਪ ਪਾਠਕ ਵਿਰੁੱਧ ਦਰਜ ਮਾਮਲਿਆਂ ਨੂੰ ਲੈ ਕੇ ਕਿਹਾ, “ਅਸੀਂ ਇਨ੍ਹਾਂ ਪਰਚਿਆਂ ਨਾਲ ਤਾਂ ਖੁਦ ਨਜਿੱਠਾਂਗੇ। ‘ਆਪ’ ਨੇ ਆਪਣੇ ਵਿਧਾਇਕਾਂ ਨੂੰ ਡਰਾਇਆ ਹੈ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।