ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰ.ਐਸ.ਈ.ਟੀ.ਆਈ.), ਜ਼ਿਲ੍ਹਾ ਮੋਹਾਲੀ ਨੇ ਸਿਲਾਈ ਸਿਖਲਾਈ ਕੋਰਸ ਦੇ ਸਰਟੀਫਿਕੇਟ ਵੰਡੇ, ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਮਹੱਤਵਪੂਰਨ ਕਦਮ

ਪੰਜਾਬ

ਮੋਹਾਲੀ, 04 ਮਈ,ਬੋਲੇ ਪੰਜਾਬ ਬਿਊਰੋ;

ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰ.ਐਸ.ਈ.ਟੀ.ਆਈ.), ਜ਼ਿਲ੍ਹਾ ਮੋਹਾਲੀ ਵੱਲੋਂ ਹੁਨਰ ਵਿਕਾਸ ਸਕੀਮ ਤਹਿਤ ਪਿੰਡ ਮਛਲੀ ਕਲਾਂ ਵਿੱਚ 31 ਦਿਨਾਂ ਦੇ ਟੇਲਰਿੰਗ ਅਤੇ ਕਟਿੰਗ ਸਿਖਲਾਈ ਕੋਰਸ ਦਾ ਸਫਲ ਆਯੋਜਨ ਕੀਤਾ ਗਿਆ। ਇਹ ਕੋਰਸ 4 ਅਪ੍ਰੈਲ 2026 ਨੂੰ ਸ਼ੁਰੂ ਹੋਇਆ ਸੀ ਅਤੇ ਅੱਜ ਇਸ ਦਾ ਸਮਾਪਤੀ ਸਮਾਰੋਹ ਆਰ.ਐਸ.ਈ.ਟੀ.ਆਈ. ਮੋਹਾਲੀ ਦੇ ਮੁੱਖ ਦਫ਼ਤਰ ਵਿੱਚ ਕਰਵਾਇਆ ਗਿਆ, ਜਿੱਥੇ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ।
ਸਮਾਰੋਹ ਵਿੱਚ ਸਰਕਲ ਹੈਡ (ਡੀ.ਜੀ.ਐਮ.) ਸ਼੍ਰੀ ਬਿਸਵੋਜੀਤ ਬਿਸਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸ਼੍ਰੀ ਗੁਲਸ਼ਨ ਵਰਮਾ (ਚੀਫ ਮੈਨੇਜਰ, ਪੀਐਨਬੀ ਸਰਕਲ ਆਫਿਸ ਮੋਹਾਲੀ), ਅਮਨਦੀਪ ਸਿੰਘ (ਡਾਇਰੈਕਟਰ, ਆਰ.ਐਸ.ਈ.ਟੀ.ਆਈ. ਮੋਹਾਲੀ) ਅਤੇ ਆਰ.ਐਸ.ਈ.ਟੀ.ਆਈ. ਦਾ ਸਟਾਫ ਵੀ ਮੌਜੂਦ ਰਿਹਾ।
ਮੁੱਖ ਮਹਿਮਾਨ ਸ਼੍ਰੀ ਬਿਸਵੋਜੀਤ ਬਿਸਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੀਆਂ ਸਿਖਲਾਈਆਂ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਹੁਨਰਮੰਦ ਬਣਾਕੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਮਹਿਲਾਵਾਂ ਆਪਣੇ ਪੈਰਾਂ ‘ਤੇ ਖੜ੍ਹੀਆਂ ਹੁੰਦੀਆਂ ਹਨ ਤਾਂ ਉਹਨਾਂ ਦੇ ਪਰਿਵਾਰ ਵੀ ਆਰਥਿਕ ਤੌਰ ‘ਤੇ ਮਜ਼ਬੂਤ ਹੁੰਦੇ ਹਨ ਅਤੇ ਸਮਾਜ ਵਿੱਚ ਵੀ ਸਕਾਰਾਤਮਕ ਬਦਲਾਅ ਆਉਂਦਾ ਹੈ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਮਿਹਨਤ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਅਤੇ ਇਹ ਭਰੋਸਾ ਦਿੱਤਾ ਕਿ ਪੀਐਨਬੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਰ.ਐਸ.ਈ.ਟੀ.ਆਈ. ਵੱਲੋਂ ਇਹ ਸਿਖਲਾਈ ਕੋਰਸ ਪੂਰੀ ਤਰ੍ਹਾਂ ਮੁਫ਼ਤ ਕਰਵਾਏ ਜਾਂਦੇ ਹਨ, ਜਿਸ ਵਿੱਚ ਸਿਖਲਾਈ ਦੇ ਨਾਲ-ਨਾਲ ਰਹਿਣ ਅਤੇ ਖਾਣ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾਂਦੀ ਹੈ।
ਪੀਐਨਬੀ ਸਰਕਲ ਆਫਿਸ ਮੋਹਾਲੀ ਦੇ ਚੀਫ ਮੈਨੇਜਰ ਸ਼੍ਰੀ ਗੁਲਸ਼ਨ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੈਂਕ ਵੱਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਉਹਨਾਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਜੋ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਵੈ-ਰੁਜ਼ਗਾਰ ਲਈ ਆਸਾਨ ਸ਼ਰਤਾਂ ‘ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਂਦੇ ਹਨ।
ਆਰ.ਐਸ.ਈ.ਟੀ.ਆਈ. ਮੋਹਾਲੀ ਦੇ ਡਾਇਰੈਕਟਰ ਅਮਨਦੀਪ ਸਿੰਘ ਨੇ ਕਿਹਾ ਕਿ ਸਿਲਾਈ-ਕਟਿੰਗ ਦੀ ਇਹ ਸਿਖਲਾਈ ਮਹਿਲਾਵਾਂ ਲਈ ਨਵੀਆਂ ਰੋਜ਼ਗਾਰ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹਦੀ ਹੈ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਇਸ ਹੁਨਰ ਨੂੰ ਆਪਣਾ ਪੇਸ਼ਾ ਬਣਾਕੇ ਨਾ ਸਿਰਫ ਆਪਣੀ ਆਰਥਿਕ ਹਾਲਤ ਸੁਧਾਰ ਸਕਦੀਆਂ ਹਨ, ਸਗੋਂ ਆਪਣੇ ਪਰਿਵਾਰ ਦੀ ਆਮਦਨ ਵਿੱਚ ਵੀ ਵਾਧਾ ਕਰ ਸਕਦੀਆਂ ਹਨ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰ ਸਕਦੀਆਂ ਹਨ।
ਇਸ ਸਮਾਰੋਹ ਦੌਰਾਨ ਮਹਿਲਾਵਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੇਖਣਯੋਗ ਸੀ, ਜਿਨ੍ਹਾਂ ਨੇ ਆਪਣੇ ਨਵੇਂ ਹੁਨਰ ਨਾਲ ਜੀਵਨ ਵਿੱਚ ਅੱਗੇ ਵੱਧਣ ਦਾ ਸੰਕਲਪ ਕੀਤਾ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।