ਚੰਡੀਗੜ੍ਹ, 6 ਮਈ ,ਬੋਲੇ ਪੰਜਾਬ ਬਿਊਰੋ;
ਕ੍ਰਿਕਟ ਜਗਤ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੀ ਸੀਨੀਅਰ ਸਿਲੈਕਸ਼ਨ ਕਮੇਟੀ ਦੇ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਦੇ ਦਿਹਾਂਤ ‘ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਦਿੱਤੀ ਹੈ।

ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਪਰਿਵਾਰ ਅਤੇ ਉਨ੍ਹਾਂ ਦੇ ਪਿਆਰਿਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਅਮਨਪ੍ਰੀਤ ਸਿੰਘ ਗਿੱਲ ਇੰਡੀਆ ਅੰਡਰ-19, ਆਈ.ਪੀ.ਐੱਲ. ਟੀਮ ਕਿੰਗਜ਼ XI ਪੰਜਾਬ ਅਤੇ ਪੰਜਾਬ ਦੀ ਰਾਜ ਟੀਮ ਦੀ ਨੁਮਾਇੰਦਗੀ ਕਰ ਚੁੱਕੇ ਸਨ। ਖੇਡ ਤੋਂ ਬਾਅਦ ਵੀ ਉਹ ਸਿਲੈਕਸ਼ਨ ਕਮੇਟੀ ਦੇ ਮੈਂਬਰ ਵਜੋਂ ਕ੍ਰਿਕਟ ਦੀ ਬਿਹਤਰੀ ਲਈ ਕੰਮ ਕਰ ਰਹੇ ਸਨ।












