ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 9 ਮਈ ,ਬੋਲੇ ਪੰਜਾਬ ਬਿਊਰੋ;

ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਅੱਜ ਸਵੇਰੇ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਰੇਡ ਕੀਤੀ ਗਈ ਸੀ। ਹੁਣ ਖਬਰ ਸਾਹਮਣੇ ਆਈ ਹੈ ਈਡੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਅੱਜ ਸਵੇਰੇ ਈਡੀ ਦੀ ਟੀਮ ਮੰਤਰੀ ਅਰੋੜਾ ਦੇ ਚੰਡੀਗੜ੍ਹ ‘ਚ ਸੈਕਟਰ 2 ਸਥਿਤ ਘਰ ‘ਤੇ ਲਗਭਗ 15 ਗੱਡੀਆਂ ਵਿੱਚ ਪਹੁੰਚੀ ਸਨ, ਅਤੇ ਅਧਿਕਾਰੀਆਂ ਨੇ ਪੂਰੇ ਘਰ ਨੂੰ ਘੇਰ ਲਿਆ ਸੀ। ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਸੀਆਰਪੀਐਫ ਜਵਾਨ ਤਾਇਨਾਤ ਕੀਤੇ ਗਏ ਹਨ। ਜਾਣਕਾਰੀ ਲਈ ਦੱਸ ਦਈਏ ਕਿ ਸੰਜੀਵ ਅਰੋੜਾ ‘ਤੇ ਇਹ ਈਡੀ ਦੀ 22 ਦਿਨਾਂ ‘ਚ ਦੂਜੀ ਰੇਡ ਹੈ। ਲਗਭਗ ਤਿੰਨ ਹਫਤੇ ਪਹਿਲਾਂ, ਈਡੀ ਨੇ ਲੁਧਿਆਣਾ ਅਤੇ ਜਲੰਧਰ ਵਿੱਚ ਮੰਤਰੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਦੋ ਸਾਥੀਆਂ ਦੇ ਠਿਕਾਣਿਆਂ ‘ਤੇ ਛਾਪਾ ਮਾਰਿਆ ਸੀ।

ਇਸ ਦੇ ਨਾਲ ਹੀ ਇਹ ਖਬਰ ਮਿਲ ਰਹੀ ਹੈ ਕਿ ਇਹ ਰੇਡ ਤਿੰਨ ਸ਼ਹਿਰਾਂ ‘ਚ ਹੋ ਰਹੀ ਹੈ ਅਤੇ ਕੁੱਲ 5 ਠਿਕਾਣਿਆਂ ‘ਤੇ ਇਹ ਛਾਪੇਮਾਰੀ ਚੱਲ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।