ਚੰਡੀਗੜ੍ਹ, 13 ਮਈ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ। ਪੂਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।











