ਡੀ.ਟੀ. ਐਫ. ਵਲੋਂ 17 ਮਈ ਦੀ ਲਾਮਬੰਦੀ ਲਈ ਮੀਟਿੰਗ

ਪੰਜਾਬ

ਲੁਧਿਆਣਾ,13, ਮਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ;

ਡੈਮੋਕਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਾਂਗਟ 3 ਦੀ ਮੀਟਿੰਗ ਪ੍ਰਧਾਨ ਰਾਜਿੰਦਰ ਜੰਡਿਆਲੀ ਦੀ ਪ੍ਰਧਾਨਗੀ ਵਿੱਚ ਕੁਹਾੜਾ ਵਿਖੇ ਹੋਈ। ਇਸ ਮੌਕੇ ਹਰਭਜਨ ਸਿੰਘ ਢਿੱਲੋਂ, ਹਰਪ੍ਰੀਤ ਸਿੰਘ, ਜਗਦੀਪ ਸਿੰਘ, ਸਨਵਿੰਦਰ ਸਿੰਘ, ਸੰਦੀਪ ਕੁਮਾਰ ਪਾਲ, ਅਭਿਸ਼ੇਕ ਮਨੋਚਾ, ਰਾਜ ਕੁਮਾਰ, ਹਰਦੀਪ ਸਿੰਘ ਉੱਪਲ, ਅਨੁਰਾਗ ਜੋਸ਼ੀ, 6635 ਈ. ਟੀ.ਟੀ . ਅਧਿਆਪਕ ਯੂਨੀਅਨ ਦੇ ਆਗੂ ਹਰਮਨਜੀਤ ਸਿੰਘ ਅਤੇ ਰਕੇਸ਼ ਕੁਮਾਰ, ਬਲਾਕ ਮਾਂਗਟ 3 ਦੇ ਵਿੱਤ ਸਕੱਤਰ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਹਾਜ਼ਰ ਸਨ । ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਇਸ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਸਮੇਂ ਵਿੱਚ ਮੁਲਾਜ਼ਮਾਂ ਦੀ ਕੋਈ ਵੀ ਵਿੱਤੀ ਮੰਗ ਪੂਰੀ ਨਹੀਂ ਕੀਤੀ ਹੈ ।ਪੰਜਾਬ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ, 18 ਪ੍ਰਤੀਸ਼ਤ ਡੀ.ਏ., ਬਾਰਡਰ ਭੱਤਾ, ਪੇਂਡੂ ਭੱਤਾ ਸਮੇਤ ਹੋਰ ਭੱਤੇ ਅਤੇ ਪੰਜਾਬ ਸਕੇਲ ਲਾਗੂ ਨਹੀਂ ਕੀਤੇ ਗਏ ਹਨ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਵਿੱਤੀ ਮੰਗਾਂ ਦੀ ਪ੍ਰਾਪਤੀ ਲਈ ਮੁਲਾਜ਼ਮਾਂ ਦੇ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ 17 ਮਈ ਨੂੰ ਮੋਹਾਲੀ ਵਿਖੇ ਰੈਲੀ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਰੈਲੀ ਦੀ ਸਫਲਤਾ ਲਈ ਮੁਲਾਜ਼ਮਾਂ ਨੂੰ ਮੰਗਾਂ ਸਬੰਧੀ ਜਾਗਰੂਕ ਕਰਨ ਲਈ ਸਕੂਲਾਂ ਦਾ ਦੌਰਾ ਕੀਤਾ ਜਾਵੇਗਾ। ਬਲਾਕ ਮਾਂਗਟ 3 ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਮੋਹਾਲੀ ਰੈਲੀ ਅਤੇ ਰੋਸ ਮਾਰਚ ਵਿੱਚ ਸ਼ਾਮਲ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।