ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ‘ਚ ਫਰੈਂਕਫੋਰਟ ਜਰਮਨੀ ਵਿਖੇ ਸ਼ਹੀਦੀ ਸਮਾਗਮ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੇ ਪੰਥਕ ਆਗੂ

ਨੈਸ਼ਨਲ ਪੰਜਾਬ

ਸੰਘਰਸ਼ ‘ਚ ਸ਼ਹਾਦਤ ਪ੍ਰਾਪਤ ਕਰਨ ਵਾਲੀਆਂ ਬੀਬੀਆਂ ਦੀ ਗਾਥਾ ‘ ਕੌਰਨਾਮਾ ” ਭਾਗ ਤੀਜਾ ਰੀਲੀਜ਼ ਕੀਤਾ ਗਿਆ

ਨਵੀਂ ਦਿੱਲੀ 13 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਖਾਲਿਸਤਾਨ ਕਮਾਂਡੋ ਫੋਰਸ ਦੇ ਚੌਥੇ ਮੁਖੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਤੀਜਾ ਸ਼ਹੀਦੀ ਸਮਾਗਮ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਪੰਜਵੜ੍ਹ ਪਰਿਵਾਰ ਅਤੇ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਦੀਵਾਨ ਸਜਿਆ। ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬੱਚਿਆਂ ਨੇ ਵੀ ਸ਼ਬਦ ਕੀਰਤਨ ਨਾਲ ਹਾਜ਼ਰੀ ਲਵਾਈ। ਇਸ ਮੌਕੇ ਪੰਜਾਬ ਤੋਂ ਪਹੁੰਚੇ ਪ੍ਰਸਿੱਧ ਪੰਥਕ ਢਾਡੀ ਗਿਆਨੀ ਮਿਲਖਾ ਸਿੰਘ ਮੌਜੀ ਦੇ ਜਥੇ ਨੇ ਭਾਈ ਪੰਜਵੜ੍ਹ ਦੀ ਸ਼ਹਾਦਤ ਨੂੰ ਸਮਰਪਿਤ ਢਾਡੀ ਵਾਰਾਂ ਰਾਹੀਂ ਸ਼ਰਧਾਂਜਲੀ ਅਰਪਣ ਕਰਦਿਆਂ ਪਿੰਡ ਪੰਜਵੜ੍ਹ ਦੇ ਮਾਣਮੱਤੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਨਗਰ ਸੂਰਬੀਰਾਂ, ਯੋਧਿਆਂ ਤੇ ਸ਼ਹੀਦਾਂ ਦਾ ਨਗਰ ਹੈ। ਸਿੱਖ ਫੈਡਰੇਸ਼ਨ ਜਰਮਨੀ ਦੇ ਸੀਨੀਅਰ ਆਗੂ ਭਾਈ ਗੁਰਦਿਆਲ ਸਿੰਘ ਲਾਲੀ ਹੋਰਾਂ ਨੇ ਸਟੇਜ ਦੀ ਆਰੰਭਤਾ ਕੀਤੀ।
ਭਾਈ ਲਾਲੀ ਵੱਲੋਂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਮੁੱਢਲੇ ਜੀਵਨ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਦਾ ਵਿਸਥਾਰ ਨਾਲ ਵਰਨਣ ਕੀਤਾ ਗਿਆ। ਭਾਈ ਮਨਿੰਦਰ ਸਿੰਘ ਆਗੂ ਸਿੱਖ ਫੈਡਰੇਸ਼ਨ ਕੈਨੇਡਾ, ਭਾਈ ਕਲਦੀਪ ਸਿੰਘ ਚਹੇੜੂ ਆਗੂ ਸਿੱਖ ਫੈਡਰੇਸ਼ਨ ਬਰਤਾਨੀਆ, ਫੈਡਰੇਸ਼ਨ ਫਰਾਂਸ ਦੇ ਆਗੂ ਭਾਈ ਰਘਬੀਰ ਸਿੰਘ ਕੋਹਾੜ, ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਬੱਬਰ ਖ਼ਾਲਸਾ ਜਰਮਨੀ ਦੇ ਮੁਖੀ ਭਾਈ ਰੇਸ਼ਮ ਸਿੰਘ ਬੱਬਰ, ਵਰਲਡ ਸਿੱਖ ਪਾਰਲੀਮੈਂਟ ਦੇ ਆਗੂ ਭਾਈ ਗੁਰਚਰਨ ਸਿੰਘ ਗੁਰਾਇਆ, ਬੈਲਜ਼ੀਅਮ ਸਿੱਖ ਫੈਡਰੇਸ਼ਨ ਆਗੂ ਭਾਈ ਮਨਜੋਤ ਸਿੰਘ ਭੂਰਾ, ਦਲ ਖਾਲਸਾ ਜਰਮਨੀ ਦੇ ਆਗੂ ਭਾਈ ਗੁਰਦੀਪ ਸਿੰਘ ਪ੍ਰਦੇਸੀ, ਕਰਨਪਾਲ ਸਿੰਘ ਹੇਰਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ, ਅਕਾਲੀ ਦਲ ਵਾਰਿਸ ਪੰਜਾਬ ਦੇ ਯੂਰਪੀਅਨ ਆਗੂ ਭਾਈ ਜਗਤਾਰ ਸਿੰਘ ਮਾਹਲ, ਭਾਈ ਦਲਜੀਤ ਸਿੰਘ ਤੇ ਸਮੂਹ ਬੁਲਾਰਿਆਂ ਨੇ ਸਿੱਖ ਸੰਘਰਸ਼, ਸਿੱਖ ਕੌਮ ਦੀ ਆਜ਼ਾਦੀ ਦੀ ਪ੍ਰਾਪਤੀ ਕਰਨ ਲਈ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪ੍ਰਣ ਕੀਤਾ ਗਿਆ ਕਿ ਸੰਘਰਸ਼ ਜਾਰੀ ਰਹੇਗਾ। ਫਰਾਂਸ ਦੇ ਉਘੇ ਸਿੱਖ ਆਗੂ ਭਾਈ ਰਘਬੀਰ ਸਿੰਘ ਕੋਹਾੜ ਨੇ ਸਿੱਖ ਸੰਘਰਸ਼ ਦੇ ਕੌਮੀ ਜਰਨੈਲ ਭਾਈ ਦਲਜੀਤ ਸਿੰਘ ਖ਼ਾਲਸਾ ( ਬਿੱਟੂ) ਹੁਰਾਂ‌ ਵੱਲੋਂ ਪੁੱਜਿਆ ਲਿਖ਼ਤੀ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ ਅਤੇ ਸਮੂੱਹ ਪੰਥਕ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤੇ ਰਾਹੀਂ ਸਾਲ 2025 ਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਭਾਈ ਰਘਬੀਰ ਸਿੰਘ ਵੱਲੋਂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ, ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਅਤੇ ਭਾਈ ਗਜਿੰਦਰ ਸਿੰਘ ਜੀ ਦੀਆਂ ਸਿੱਖ ਅਜਾਇਬ ਘਰ ਚ ਸ਼ਸੋਬਤ ਕਰਨ ਦੇ ਅਦੇਸਾ ਦੀ ਪਾਲਣਾ ਕਰਨ ਦਾ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਮਤੇ ਅਤੇ ਸੰਦੇਸ਼ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਹੀਦ ਭਾਈ ਪੰਜਵੜ੍ਹ ਦੇ ਪੁੱਤਰ ਸ਼ਾਹਬਾਜ਼ ਸਿੰਘ ਪੰਜਵੜ੍ਹ ਤੇ ਭਤੀਜੇ ਹਰਿੰਦਰ ਸਿੰਘ ਪੰਜਵੜ੍ਹ ਅਤੇ ਹਾਜ਼ਰ ਸ਼ਹੀਦ ਪਰਿਵਾਰਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਗਿਆਨੀ ਮਿਲਖਾ ਸਿੰਘ ਮੌਜੀ ਦੇ ਜਥੇ ਨੂੰ ਵੀ ਸਨਮਾਨਿਤ ਕੀਤਾ ਗਿਆ। ਭਾਈ ਕਸ਼ਮੀਰ ਸਿੰਘ ਬਰਤਾਨੀਆ, ਭਾਈ ਕਿਰਪਾਲ ਸਿੰਘ, ਭਾਈ ਸਤਪਾਲ ਸਿੰਘ ਪੱਡਾ, ਭਾਈ ਅਮਰਜੀਤ ਸਿੰਘ ਮੰਗੂਪੁਰ, ਭਾਈ ਬਲਕਾਰ ਸਿੰਘ ਦਿੳਲ, ਭਾਈ ਕਸ਼ਮੀਰ ਸਿੰਘ ਗੋਸਲ ਸਿੱਖ ਆਗੂ ਫਰਾਂਸ, ਭਾਈ ਸੁਖਦੇਵ ਸਿੰਘ ਹੇਰਾਂ, ਭਾਈ ਕਲਵੰਤ ਸਿੰਘ, ਭਾਈ ਗੁਰਦਿਆਂਲ ਸਿੰਘ ਢਕੰਸੂ ਭਾਈ ਪ੍ਰਿਥੀਪਾਲ ਸਿੰਘ , ਭਾਈ ਸੁਖਦੇਵ ਸਿੰਘ ਖਾਲੂ ਆਦਿ ਵੀ ਸ਼ਾਮਿਲ ਸਨ। ਵਿਸ਼ੇਸ਼ ਤੌਰ ਤੇ ਸਿੱਖ ਸੰਘਰਸ਼ ਵਿੱਚ ਸ਼ਹਾਦਤ ਸ਼ਹਾਦਤ ਪ੍ਰਾਪਤ ਕਰਨ ਵਾਲੀਆਂ ਧਰਮੀ ਸਿੱਖ ਬੀਬੀਆਂ ਦੀ ਗਾਥਾ ਨੂੰ ਬਿਆਨ ਕਰਦੀ ਕਿਤਾਬ “ਕੌਰਨਾਮਾ ” ਭਾਗ ਤੀਜਾ ਸੰਘਰਸ਼ਸ਼ੀਲ ਬੀਬੀਆਂ ਵੱਲੋਂ ਰਿਲੀਜ਼ ਕੀਤਾ ਗਿਆ। ਗੁਰਦੁਆਰਾ ਸਿੱਖ ਸੈਂਟਰ ਦੇ ਪ੍ਰਧਾਨ ਭਾਈ ਅਨੂਪ ਸਿੰਘ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।