ਪਟਿਆਲਾ, 16 ਮਈ, ਬੋਲੇ ਪੰਜਾਬ ਬਿਊਰੋ :
ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡਾ ਸਿਆਸੀ ਉਲਟ ਫੇਰ ਵੇਖਣ ਨੂੰ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਪਟਿਆਲਾ ਵਿੱਚ ਹੋਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਮੰਚ ਤੋਂ ਬੋਲਦਿਆਂ ਰੱਖੜਾ ਨੇ ਸਪੱਸ਼ਟ ਕੀਤਾ ਕਿ ਬੇਅਦਬੀ ਮਾਮਲਿਆਂ ਬਾਰੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਖ਼ਤ ਕਾਨੂੰਨ ਦੇ ਨਾਲ-ਨਾਲ ਨਹਿਰਾਂ ਰਾਹੀਂ ਸੂਬੇ ਭਰ ਵਿੱਚ ਪਾਣੀ ਸਪਲਾਈ ਕਰਨ ਦੀ ਇਤਿਹਾਸਕ ਪਹਿਲਕਦਮੀ, ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਦੇ ਫੈਸਲੇ ਦਾ ਮੁੱਖ ਕਾਰਨ ਸਨ। ਉਹ ਆਉਣ ਵਾਲੀਆਂ ਚੋਣਾਂ ਵਿੱਚ ਸਮਾਣਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਕੇ ਆਪਣੇ ਸਿਆਸੀ ਕਰੀਅਰ ਦੇ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕਰਨ ਲਈ ਤਿਆਰ ਹਨ।












