ਮੋਂਟਰੀਅਲ 18 ਮਈ ,ਬੋਲੇ ਪੰਜਾਬ ਬਿਊਰੋ;
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਮੋਂਟਰੀਅਲ ਵਿਖੇ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਅਤੇ ਚੜ੍ਹਦੀਕਲਾ ਨਾਲ ਸਜਾਇਆ ਗਿਆ ਬੜੀ ਹੀ ਧੂਮਧਾਮ ਤੇ ਸ਼ਾਂਤਮਈ ਮਾਹੌਲ ਵਿੱਚ ਸੰਗਤਾਂ ਦੇ ਸਹਿਯੋਗ ਨਾਲ ਸੰਪੰਨ ਹੋਇਆ। ਇਸ ਸਮਾਗਮ ਵਿੱਚ ਵੱਖ-ਵੱਖ ਬੁਲਾਰੇ ਪਹੁੰਚੇ ਤੇ ਸੰਗਤਾਂ ਨੂੰ ਨਿਹਾਲ ਕੀਤਾ। ਉਥੇ ਬੀ.ਸੀ ਸਿੱਖ ਕੌਂਸਲ ਦੇ ਮੁੱਖ ਬੁਲਾਰੇ ਅਤੇ ਸਿੱਖ ਫੈਡਰੇਸ਼ਨ

ਇੰਟਰਨੈਸ਼ਨਲ ਦੇ ਚੇਅਰਮੈਨ ਭਾਈ ਮੋਨਿੰਦਰ ਸਿੰਘ ਜੀ ਜੋ ਸਿੱਖ ਹੱਕੀ ਮੰਗਾਂ ਲਈ ਨਿਧੜਕ ਹੋ ਕੇ ਗੱਲ ਕਰਦੇ ਹਨ ਸਿੱਖ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਨਜ਼ਰ ਆਏ । ਸੰਗਤਾਂ ਨੇ ਖਾਲਸੇ ਜੈਕਾਰਿਆਂ ਨਾਲ ਸ਼ਹੀਦ ਸਿੰਘਾਂ ਨੂੰ ਯਾਦ ਕਰਦਿਆਂ ਵਾਹਿਗੁਰੂ ਅੱਗੇ ਚੜ੍ਹਦੀਕਲਾ ਦੀ ਅਰਦਾਸ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ ।
ਦੂਰੋਂ ਆਈਆਂ ਹੋਈਆਂ ਸੰਗਤਾਂ ਦਾ ਮੋਂਟਰਿਅਲ ਵਿਖੇ ਪਹੁੰਚਣ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਲਸਾਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।











