ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ

ਪੰਜਾਬ

ਲੁਧਿਆਣਾ, 20 ਮਈ,ਬੋਲੇ ਪੰਜਾਬ ਬਿਊਰੋ –

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਨਪ੍ਰੀਤ ਇਆਲੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕਰਦਿਆਂ ਇਹ ਐਲਾਨ ਕੀਤਾ।

ਉਨ੍ਹਾਂ ਨੇ ਵੀਡੀਓ ਸਮੇਤ ਪੋਸਟ ਪਾਉਂਦਿਆਂ ਕਿਹਾ ਕਿ, “2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।
ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ।

ਹਾਲਾਂਕਿ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਭਾਵੇਂ ਕਿੰਨਾ ਵੀ ਦਬਾਅ ਕਿਉਂ ਨਾ ਹੋਵੇ, ਉਹ ਕਿਸੇ ਵੀ ਦਿੱਲੀ-ਅਧਾਰਤ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਸੋਚ ਵੀ ਨਹੀਂ ਸਕਦੇ – ਭਾਵੇਂ ਉਹ ਭਾਜਪਾ ਹੋਵੇ, ਆਮ ਆਦਮੀ ਪਾਰਟੀ ਹੋਵੇ, ਕਾਂਗਰਸ ਹੋਵੇ ਜਾਂ ਬਾਦਲ ਦਲ ਹੋਵੇ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।