ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ
ਅੰਮ੍ਰਿਤਸਰ, 23 ਮਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।ਇਸ ਸਬੰਧੀ ਐਕਸਾਈਜ਼ ਕਮਿਸ਼ਨਰ ਪੰਜਾਬ ਜਤਿੰਦਰ ਜੌਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਾਲੇ ਇਲਾਕਿਆਂ ਵਿੱਚ 26 ਮਈ 2026 ਨੂੰ “ਡਰਾਈ ਡੇ” ਘੋਸ਼ਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਡਰਾਈ ਡੇ ਦੌਰਾਨ ਸੰਬੰਧਿਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪੂਰਨ ਪਾਬੰਦੀ ਰਹੇਗੀ। ਇਸ ਦਿਨ ਸਾਰੇ ਠੇਕੇ, ਅਹਾਤੇ, ਬਾਰ, ਹੋਟਲਾਂ ਵਿੱਚ ਸਥਿਤ ਬਾਰ ਅਤੇ ਹੋਰ ਸ਼ਰਾਬ ਵੇਚਣ ਵਾਲੇ ਸਥਾਨ ਬੰਦ ਰਹਿਣਗੇ।ਐਕਸਾਈਜ਼ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਰਾਈ ਡੇ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਸਮੂਹ ਲਾਇਸੰਸੀ ਹੋਲਡਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ।











