ਚੰਡੀਗੜ੍ਹ, 24 ਮਈ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ ਇੱਕ ਰਾਜ ਪੱਧਰੀ ਖੇਡ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮਾਰੋਹ ਵਿੱਚ 87 ਐਥਲੀਟਾਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ।
ਇਸ ਸਮਾਗਮ ਦੌਰਾਨ, ਖਿਡਾਰੀਆਂ ਨੂੰ ਕੁੱਲ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ। ਉਨ੍ਹਾਂ ਖਿਡਾਰੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇਸ਼ ਦਾ ਨਾਮ ਰੌਸ਼ਨ ਕੀਤਾ।












