ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਸੂਬਾ ਵਰਕਿੰਗ ਦੀ ਹੋਈ ਮੀਟਿੰਗ
ਫ਼ਤਹਿਗੜ੍ਹ ਸਾਹਿਬ,26, ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਕੀਤੀ ਗਈ।
ਜਿਸ ਉਪਰੰਤ ਸੂਬਾ ਕਮੇਟੀ ਤੋਂ ਇਲਾਵਾ ਜ਼ਿਲ੍ਹਾ ਕਮੇਟੀਆਂ ਸ਼ਾਮਲ ਹੋਇਆ । ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਅਧੀਨ ਪਿਛਲੇ 18-20 ਸਾਲਾਂ ਤੋਂ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮੇਂ ਵਿਭਾਗ ਅਧੀਨ ਇੱਕ ਵਰਕਰ ਦੇ ਰੂਪ ਵਿੱਚ ਸੇਵਾਵਾਂ ਨਿਭਾ ਰਹੇ ਹਨ। ਲੇਕਿਨ ਸਮੇਂ -ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਕਾਮਿਆਂ ਨਾਲ ਲਾਰੇ ਲੱਪੇ ਲਾਕੇ ਸਮਾਂ ਲਗਾ ਦਿੱਤਾ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਵੱਡੀ ਆਸ ਸੀ। ਲੇਕਿਨ ਅਫਸੋਸ ਇਸ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਜਲ ਸਪਲਾਈ ਵਿਭਾਗ ਦੇ ਕਾਮਿਆਂ ਦੇ ਪੱਲੇ ਨਿਰਾਸ਼ਾ ਤੋਂ ਇਲਾਵਾ ਕੁੱਝ ਵੀ ਪੱਲੇ ਨਹੀਂ ਪਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ 3 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਬਹੁਤ ਵੱਡੀ ਅਸੀਂ ਹੈ ਕਿ ਇਸ ਮੀਟਿੰਗ ਵਿੱਚ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਦਾ ਸਿੱਧਾ ਵਿਭਾਗੀ ਕੰਟਰੈਕਟ ਜਾਰੀ ਕਰਕੇ ਵਰਕਰਾਂ ਦੇ ਹੋ ਰਹੇ ਸ਼ੋਸਣ ਨੂੰ ਬੰਦ ਕਰਕੇ ਇਨਸਾਫ਼ ਜਰੂਰ ਕਰਨਗੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਮੀਟਿੰਗ ਦੌਰਾਨ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ ਤਾਂ ਮਜਬੂਰਨ ਜਥੇਬੰਦੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਸੰਗਰੂਰ ਮੁਹਰੇ ਰੋਸ਼ ਧਰਨਾ ਦੇਣ ਉਪਰੰਤ ਆਰ -ਪਾਰ ਦੇ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ ਜਿਸ ਉਪਰੰਤ ਨਿਕਲ ਵਾਲੇ ਸਿੱਟੇਆ ਦੀ ਜੁਮੇਵਾਰੀ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਦੀ ਹੋਵੇਗੀ।
ਇਸ ਤੋਂ ਇਲਾਵਾ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਤੇ ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਇੰਨਲਿਸਟਮੈਂਟ ਵਰਕਰਾਂ ਨਾਲ ਵਿਭਾਗੀ ਅਧਿਕਾਰੀਆਂ ਵੱਲੋਂ ਆਰਥਿਕ ਅਤੇ ਮਾਨਸਿਕ ਸ਼ੋਸਣ ਕੀਤਾ ਜਾਂਦਾ ਹੈ ਪੰਜਾਬ ਸਰਕਾਰ ਵੱਲੋਂ ਮਜ਼ਦੂਰ ਦਿਵਸ ਤੇ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ 01-05-26 ਘੱਟੋ ਘੱਟ ਮਜ਼ਦੂਰੀ ਦਰਾਂ ਵਿਚ ਕੀਤੇ ਵਾਧੇ ਨੂੰ ਲਾਗੂ ਕਰਨ ਤੋਂ ਵੀ ਇਨਕਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਇਸ ਸਬੰਧੀ ਜਥੇਬੰਦੀ ਦੇ ਦਬਾਅ ਸਦਕਾ 08-05-2026 ਨੂੰ ਡਿਪਟੀ ਡਾਇਰੈਕਟਰ(ਪ੍ਰਸ਼ਾਸਨ) ਹੈਡ ਆਫਿਸ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵੱਲੋਂ ਵੀ ਪੱਤਰ ਜਾਰੀ ਕਰਕੇ ਕਿਰਤ ਕਨੂੰਨ ਦੀ ਹਦਾਇਤਾ ਅਨੁਸਾਰ ਰੇਟ ਲਿਵਾਇਜ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਲੇਕਿਨ ਕਾਰਜਕਾਰੀ ਇੰਜੀਨੀਅਰ ਮੋਗਾ ਵੱਲੋਂ ਪੰਜਾਬ ਸਰਕਾਰ ਤੇ ਜਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾ ਨੂੰ ਟਿੱਚ ਸਮਝਦਿਆਂ ਆਪਣੇ ਹੁਕਮ ਬਜਾਏ ਜਾ ਰਹੇ ਹਨ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਹਫਤੇ ਤੱਕ ਨਵੇਂ ਰੇਟ ਲਿਵਾਇਜ਼ ਨਹੀਂ ਹੁੰਦੇ ਤਾਂ ਮੋਗਾ ਵਿੱਚ ਜਥੇਬੰਦੀ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਮੌਕੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ, ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਸੂਬਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ,ਸੂਬਾ ਮੀਤ ਪ੍ਰਧਾਨ ਲਾਲ ਸਿੰਘ ਗੁਰਦਾਸਪੁਰ, ਸੂਬਾ ਮੁੱਖ ਸਲਾਹਕਾਰ ਪਵਿੱਤਰ ਸਿੰਘ ਮੋਗਾ, ਜ਼ਿਲ੍ਹਾ ਜਨਰਲ ਸਕੱਤਰ ਜਲੰਧਰ ਸੁੱਚਾ ਸਿੰਘ ਨੁਰਮਹਿਲ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਪ੍ਰਦੀਪ ਸਿੰਘ ਹੁਸ਼ਿਆਰਪੁਰ, ਤੋਂ ਇਲਾਵਾ ਜ਼ਿਲ੍ਹਾ ਕਮੇਟੀਆਂ ਤੇ ਮੋਗਾ ਕਮੇਟੀ ਆਦਿ ਸਾਥੀ ਹਾਜ਼ਰ ਸਨ।












