ਕੇਰਲ ਦੇ amusement park ਵਿੱਚ ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

ਨੈਸ਼ਨਲ ਪੰਜਾਬ

ਨਵੀ ਦਿੱਲੀ, 28 ਮਈ ,ਬੋਲੇ ਪੰਜਾਬ ਬਿਊਰੋ;

ਕੇਰਲ ਦੇ ਤਿਰੂਵਨੰਤਪੁਰਮ ਦੇ ਨੇੜੇ ਇੱਕ ਅਮਿਊਜ਼ਮੈਂਟ ਪਾਰਕ ਵਿੱਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਕ ਚਲਦੀ ਰਾਈਡ ਅਚਾਨਕ ਹੇਠਾਂ ਆ ਡਿੱਗੀ। ਸ਼ੁਰੂਆਤੀ ਜਾਣਕਾਰੀ ਦੇ ਮੁਤਾਬਕ, ਇਸ ਘਟਨਾ ਵਿੱਚ ਘੱਟੋ-ਘੱਟ ਪੰਜ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ। ਘਟਨਾ ਤੋਂ ਬਾਅਦ ਪਾਰਕ ਪ੍ਰਬੰਧਕਾਂ ਤੋਂ ਸੁਰੱਖਿਆ ਮਾਪਦੰਡਾਂ ਅਤੇ ਰਾਈਡ ਦੇ ਮੇਨਟੇਨੈਂਸ ਰਿਕਾਰਡ ਦੀ ਜਾਣਕਾਰੀ ਮੰਗੀ ਗਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਤਕਨੀਕੀ ਖ਼ਰਾਬੀ ਅਤੇ ਸੰਚਾਲਨ ਵਿੱਚ ਲਾਪਰਵਾਹੀ ਦੋਵਾਂ ਪਹਿਲੂਆਂ ‘ਤੇ ਜਾਂਚ ਕੀਤੀ ਜਾ ਰਹੀ ਹੈ। ਪਾਰਕ ਦੇ ਕੁਝ ਹਿੱਸਿਆਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।