ਚੰਡੀਗੜ੍ਹ, 29 ਮਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਦਬਦਬਾ ਦੇਖਣ ਨੂੰ ਮਿਲਿਆ । ਸਵੇਰੇ 8 ਵਜੇ ਤੋਂ ਹੋ ਰਹੀ ਵੋਟਾਂ ਦੀ ਗਿਣਤੀ ਵਿੱਚ 778 ਵਾਰਡਾਂ ਵਿੱਚ ‘ਆਪ’ ਜਿੱਤ ਚੁੱਕੀ ਹੈ। ਕਾਂਗਰਸ ਦੂਜੇ ਅਤੇ ਆਜ਼ਾਦ ਉਮੀਦਵਾਰ ਤੀਜੇ ਨੰਬਰ ‘ਤੇ ਹਨ। ਭਾਜਪਾ ਸਭ ਤੋਂ ਪਿੱਛੇ ਹੈ। ਅਕਾਲੀ ਦਲ ਵੀ ਚੌਥੇ ਨੰਬਰ ‘ਤੇ ਹੈ।

ਨਗਰ ਨਿਗਮ ਚੋਣਾਂ ‘ਚ ਵੱਡੀਆਂ ਜਿੱਤਾਂ ਦਰਜ ਕਰਨ ਤੋਂ ਬਾਅਦ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਢੋਲ ਦੀ ਥਾਪ ‘ਤੇ ਭੰਗੜੇ ਪਏ ਅਤੇ ਸਮੂਹ ਵਲੰਟੀਅਰ, ਪਾਰਟੀ ਆਗੂ ਅਤੇ ਸੀਨੀਅਰ ਲੀਡਰਸ਼ਿਪ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਇਸ ਖ਼ੁਸ਼ੀ ਨੂੰ ਸਾਂਝਾ ਕੀਤਾ। ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵੀ ਇਸ ਮੌਕੇ ਖ਼ਾਸ ਤੌਰ ‘ਤੇ ਪਹੁੰਚੇ ਅਤੇ ਸਭ ਨੂੰ ਮੁਬਾਰਕਾਂ ਦਿੱਤੀਆਂ।












