ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਅੱਜ ਪੰਜਾਬ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 30 ਮਈ, ਬੋਲੇ ਪੰਜਾਬ ਬਿਊਰੋ :

ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅੱਜ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਪੱਧਰ ‘ਤੇ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।

ਕਾਂਗਰਸ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਆਪਣਾ ਪੂਰਾ ਜ਼ੋਰ ਲਗਾ ਦਿੱਤਾ ਹੈ। ਪਾਰਟੀ ਦੇ ਸਹਿਯੋਗੀ ਸੰਗਠਨ ਵੀ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣਗੇ। ਵਿਦਿਆਰਥੀ ਵਿੰਗ (ਐਨਐਸਯੂਆਈ), ਮਹਿਲਾ ਕਾਂਗਰਸ, ਯੂਥ ਕਾਂਗਰਸ ਅਤੇ ਸੇਵਾ ਦਲ ਦੇ ਕਾਰਕੁਨ ਹਰੇਕ ਵਿਧਾਨ ਸਭਾ ਹਲਕੇ ਵਿੱਚ ਸੜਕਾਂ ‘ਤੇ ਉਤਰ ਕੇ ਦੋਵਾਂ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕਰਨਗੇ ਅਤੇ ਪੁਤਲੇ ਸਾੜਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।