ਪੰਜਾਬ ਦੇ ਸਕੂਲਾਂ ‘ਚ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਰਹਿਣਗੀਆਂ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 30 ਮਈ, ਬੋਲੇ ਪੰਜਾਬ ਬਿਊਰੋ :

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਅਹਿਮ ਫ਼ੈਸਲਾ ਲਿਆ ਗਿਆ ਹੈ। ਜਾਰੀ ਪੱਤਰ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਵਿਭਾਗ ਨੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਕਦਮ ਚੁੱਕਿਆ ਹੈ। ਇਸ ਦੌਰਾਨ ਸਕੂਲਾਂ ਵਿੱਚ ਨਿਯਮਤ ਪੜ੍ਹਾਈ ਬੰਦ ਰਹੇਗੀ। ਮਾਪਿਆਂ ਅਤੇ ਵਿਦਿਆਰਥੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। 1 ਜੁਲਾਈ ਤੋਂ ਸਕੂਲ ਮੁੜ ਆਮ ਦੀ ਤਰ੍ਹਾਂ ਖੁੱਲਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।