ਚੰਡੀਗੜ੍ਹ ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ;

ਚੰਡੀਗੜ੍ਹ ‘ਚ ਲੰਬੇ ਸਮੇਂ ਤੋਂ ਚਰਚਾ ਅਧੀਨ ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪ੍ਰਸ਼ਾਸਨ ਨੂੰ ਆਪਣੇ ਸੁਝਾਅ ਦੇਣ ਲਈ ਸ਼ਹਿਰ ਭਰ ਦੇ 22 ਪਿੰਡਾਂ ਵਿੱਚ ਕਿਸਾਨ ਕਮੇਟੀਆਂ ਬਣਾਈਆਂ ਜਾਣਗੀਆਂ। ਇਸ ਤਹਿਤ 22 ਪਿੰਡਾਂ ਵਿੱਚ ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਕਿਸਾਨਾਂ ਅਤੇ ਸਥਾਨਕ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਦੀ ਰਾਏ ਇਕੱਠੀ ਕਰਨਗੀਆਂ।ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਸੁਝਾਵਾਂ ਦੇ ਆਧਾਰ ‘ਤੇ ਨੀਤੀ ਦਾ ਅੰਤਿਮ ਖਰੜਾ ਤਿਆਰ ਕੀਤਾ ਜਾਵੇਗਾ। ਇਸ ਤੋਂ ਬਾਅਦ ਪ੍ਰਸਤਾਵ ਮਨਜ਼ੂਰੀ ਲਈ ਗ੍ਰਹਿ ਮੰਤਰਾਲੇ (Ministry of Home Affairs) ਨੂੰ ਭੇਜਿਆ ਜਾਵੇਗਾ।

ਨਵੀਂ ਲੈਂਡ ਪੂਲਿੰਗ ਨੀਤੀ ਦਾ ਮਕਸਦ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਹੈ। ਯੋਜਨਾ ਅਨੁਸਾਰ ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਵਿਕਸਤ ਪਲਾਟ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਉਹ ਸ਼ਹਿਰੀ ਵਿਕਾਸ ਦਾ ਸਿੱਧਾ ਲਾਭ ਲੈ ਸਕਣ।

ਇਸ ਸੰਬੰਧੀ ਜਾਣਕਾਰੀ ਭਾਰਤੀ ਜਨਤਾ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।