ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਤੋਂ ਜਾਤੀਸੂਚਕ ਟਿੱਪਣੀ ਮਾਮਲੇ ਤੇ ਮੰਗੀ ਮੁਆਫੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 31 ਮਈ ,ਬੋਲੇ ਪੰਜਾਬ ਬਿਊਰੋ;

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਜਾਤੀਸੂਚਕ ਟਿੱਪਣੀ ਨੂੰ ਲੈ ਕੇ ਉੱਠੇ ਵਿਵਾਦ ਮਗਰੋਂ ਅਨੁਸੂਚਿਤ ਜਾਤੀ (SC) ਭਾਈਚਾਰੇ ਦੇ ਲੋਕਾਂ ਤੋਂ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਮੂੰਹੋਂ ਨਿਕਲੇ ਸ਼ਬਦਾਂ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਦਿਲੋਂ ਮੁਆਫੀ ਮੰਗਦੇ ਹਨ। ਬਿੱਟੂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਆਹਤ ਕਰਨ ਦਾ ਕੋਈ ਇਰਾਦਾ ਨਹੀਂ ਸੀ।

ਉਨ੍ਹਾਂ ਕਿਹਾ ਕਿ ਇੱਕ ਜਨਤਕ ਸੇਵਕ ਵਜੋਂ ਮੇਰਾ ਹਮੇਸ਼ਾ ਇਹ ਫਰਜ਼ ਰਿਹਾ ਹੈ ਕਿ ਹਰ ਵਰਗ ਦਾ ਸਨਮਾਨ ਕੀਤਾ ਜਾਵੇ। ਜੇਕਰ ਮੇਰੇ ਕਿਸੇ ਸ਼ਬਦ ਨਾਲ ਸਾਡੇ ਐਸ.ਸੀ. (SC) ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਖੁੱਲ੍ਹੇ ਦਿਲ ਨਾਲ, ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਮੁਆਫ਼ੀ ਮੰਗਦਾ ਹਾਂ। ਮੇਰੇ ਲਈ ਸਮਾਜਿਕ ਸਾਂਝ ਅਤੇ ਭਾਈਚਾਰਾ ਸਭ ਤੋਂ ਉੱਪਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਮਾਮਲੇ ਵਿੱਚ National Commission for Scheduled Castes ਦੇ ਸਾਹਮਣੇ ਪੇਸ਼ ਹੋਣ ਲਈ ਵੀ ਤਿਆਰ ਹਨ ਅਤੇ ਕਮਿਸ਼ਨ ਅੱਗੇ ਆਪਣਾ ਪੱਖ ਰੱਖਣਗੇ। ਇਸ ਮਾਮਲੇ ਨੂੰ ਲੈ ਕੇ ਰਾਜਨੀਤਿਕ ਮਾਹੌਲ ਗਰਮਾਇਆ ਹੋਇਆ ਹੈ ਅਤੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।