ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਜੇਲ੍ਹ ਤੋਂ ਆਏ ਬਾਹਰ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ , 31 ਮਈ ,ਬੋਲੇ ਪੰਜਾਬ ਬਿਊਰੋ;

ਆਮ ਆਦਮੀ ਪਾਰਟੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਹ ਬਠਿੰਡਾ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖ਼ੁਸ਼ੀ ਦੇਖੀ ਗਈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵਿਧਾਇਕ ਪਠਾਨਮਾਜਰਾ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ।

ਪਠਾਨਮਾਜਰਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਲਗਭਗ ਇੱਕ ਸਾਲ ਤੱਕ ਜੇਲ੍ਹ ਵਿੱਚ ਰੱਖਿਆ ਗਿਆ, ਜਦਕਿ ਉਨ੍ਹਾਂ ਦੇ ਖ਼ਿਲਾਫ਼ ਕੁਝ ਵੀ ਗਲਤ ਸਾਬਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਗੁਰੂ ਘਰ ਜਾ ਕੇ ਨਤਮਸਤਕ ਹੋਣਗੇ, ਉਸ ਤੋਂ ਬਾਅਦ ਹੀ ਅਗਲੀ ਰਣਨੀਤੀ ‘ਤੇ ਵਿਚਾਰ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।