2 ਜੂਨ ਨੂੰ ਡੀਸੀ ਦਫ਼ਤਰਾਂ ਅੱਗੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ : ਬੁਰਜਗਿੱਲ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 1 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 2 ਜੂਨ ਨੂੰ ਡੀਸੀ ਦਫ਼ਤਰਾਂ ਅੱਗੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਬੁਰਜਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਖਾਦ, ਯੂਰੀਆ, ਡੀਏਪੀ ਅਤੇ ਡੀਜ਼ਲ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਵੇ ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਬੈਂਕਾਂ ਵੱਲੋਂ ਨਕਦੀ ਜਾਰੀ ਕਰਨ ਉੱਤੇ ਲੱਗੀਆਂ ਰੁਕਾਵਟਾਂ ਹਟਾਉਣ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਸਥਾਈ ਮੈਂਬਰੀ ਬਹਾਲ ਕਰਨ ਦੀ ਮੰਗ ਵੀ ਕੀਤੀ।
ਆਗੂਆਂ ਨੇ ਕਿਹਾ ਕਿ ਫ਼ਸਲਾਂ ਦੀ ਐੱਮਐੱਸਪੀ ਵਿੱਚ ਨਿਗੂਣੇ ਵਾਧੇ ਨੂੰ ਰੱਦ ਕਰਦੇ ਹੋਏ ਸੀ2+50 ਫ਼ੀਸਦੀ ਫਾਰਮੂਲੇ ਅਨੁਸਾਰ ਖ਼ਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਪੰਜਾਬ ਸਰਕਾਰ ਤੋਂ ਨਵੇਂ ਹੱਦ ਕਰਜ਼ੇ ਤੁਰੰਤ ਲਾਗੂ ਕਰਨ ਅਤੇ ਸਹਿਕਾਰੀ ਸਭਾਵਾਂ ਸੰਬੰਧੀ ਲੰਬਿਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ।
ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਸਾਨਾਂ-ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ, 58 ਸਾਲ ਦੀ ਉਮਰ ਤੋਂ ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਅਤੇ ਮੋਟਰ ਕੁਨੈਕਸ਼ਨਾਂ ਲਈ ਡਿਮਾਂਡ ਨੋਟਿਸਾਂ ਦੀ ਮਿਆਦ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਬੀਜ ਬਿੱਲ, ਬਿਜਲੀ ਸੋਧ ਬਿੱਲ ਰੱਦ ਕਰਨ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਵੀ ਦੁਹਰਾਈ।
ਮੀਟਿੰਗ ਦੌਰਾਨ 15 ਮਈ ਨੂੰ ਮੋਹਾਲੀ ਤੋਂ ਗਵਰਨਰ ਹਾਊਸ ਤੱਕ ਕੀਤੇ ਮਾਰਚ ਦੀ ਸਮੀਖਿਆ ਕੀਤੀ ਗਈ ਅਤੇ ਇਸਨੂੰ ਸਫ਼ਲ ਕਰਾਰ ਦਿੰਦਿਆਂ ਭਾਗੀਦਾਰਾਂ ਅਤੇ ਚੰਡੀਗੜ੍ਹ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੂਬਾ ਖ਼ਜ਼ਾਨਚੀ ਰਾਮ ਸਿੰਘ ਮਟੋਰੜਾ, ਪ੍ਰੈੱਸ ਸਕੱਤਰ ਇੰਦਰਪਾਲ ਸਿੰਘ, ਮੀਤ ਪ੍ਰਧਾਨ ਬਲਦੇਵ ਸਿੰਘ ਘੁਡਾਨੀ, ਸਹਿ ਖ਼ਜ਼ਾਨਚੀ ਦਲਜਿੰਦਰ ਸਿੰਘ ਗੁਰਨਾਂ, ਹਰਭਗਵਾਨ ਸਿੰਘ ਪਟਿਆਲਾ, ਜਗਮੇਲ ਸਿੰਘ ਸੁਧੇਵਾਲ, ਪੂਰਨ ਸਿੰਘ ਵੱਟੂ, ਕਰਮ ਸਿੰਘ ਭਾਈਰੂਪਾ, ਦਰਸ਼ਨ ਸਿੰਘ ਉੱਗੋਕੇ, ਸਿਕੰਦਰ ਸਿੰਘ ਭੂਰੇ, ਕਰਮਜੀਤ ਸਿੰਘ ਚੈਨਾ, ਸੁਖਦੇਵ ਸਿੰਘ ਫੌਜੀ, ਮਹਿੰਦਰ ਸਿੰਘ ਕਮਾਲਪੁਰਾ, ਜਸਵਿੰਦਰ ਸਿੰਘ ਕਾਲੇਕੇ, ਡਾ. ਅਕਬਰ ਚੜਿਕ, ਸਤਬੀਰ ਸਿੰਘ ਰਾਏ ਅਤੇ ਹੋਰ ਆਗੂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।