ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਦਿਆਰਥਣ ਖੁਦਕੁਸ਼ੀ ਮਾਮਲੇ ‘ਚ ਅਪਣਾਇਆ ਸਖਤ ਰੁਖ਼, ਸਕੂਲ ਪ੍ਰਬੰਧਕਾਂ ‘ਤੇ ਕੇਸ ਦਰਜ, ਜਾਂਚ ਸ਼ੁਰੂ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 2 ਜੂਨ, ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਇੱਕ ਵਿਦਿਆਰਥਣ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਸਕੂਲ ਪ੍ਰਸ਼ਾਸਨ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਵਿੱਚ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਜਿਕਰਯੋਗ ਹੈ ਕਿ ਅੰਮ੍ਰਿਤਸਰ ਦੀ 12ਵੀਂ ਜਮਾਤ ਦੀ ਵਿਦਿਆਰਥਣ ਅਮਜੋਤ ਕੌਰ (17) ਨੇ 22 ਮਈ ਨੂੰ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਸੀ। ਉਸਦੀ ਹਾਲਤ ਵਿਗੜਨ ‘ਤੇ ਉਸਦੇ ਪਰਿਵਾਰਕ ਮੈਂਬਰ ਉਸਨੂੰ ਹਸਪਤਾਲ ਲੈ ਗਏ, ਜਿੱਥੇ ਉਸਦਾ ਕਈ ਦਿਨਾਂ ਤੱਕ ਇਲਾਜ ਚੱਲਿਆ। ਇਲਾਜ ਦੌਰਾਨ, ਉਸਨੇ ਇੱਕ ਵੀਡੀਓ ਰਿਕਾਰਡ ਕੀਤੀ ਜਿਸ ਵਿੱਚ ਉਸਨੇ ਦੋਸ਼ ਲਗਾਇਆ ਕਿ ਸਕੂਲ ਪ੍ਰਬੰਧਨ ਨੇ ਉਸਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਸੀ। ਉਸਦੀ 30 ਮਈ ਨੂੰ ਮੌਤ ਹੋ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।