ਪੰਜਾਬ ਸਰਕਾਰ ਅਪ੍ਰੈਂਟਿਸਸ਼ਿਪ ਬੇਰੁਜ਼ਗਾਰਾਂ ਨੂੰ ਲਾਠੀਆਂ ਦੇ ਨਿਸ਼ਾਨ ਦੇਣ ਦੀ ਬਜਾਏ ਰੁਜ਼ਗਾਰ ਦੇਵੇ। ਡੀ.ਐਮ.ਐਫ

ਪੰਜਾਬ

ਪਟਿਆਲਾ 6 ਜੂਨ ,ਬੋਲੇ ਪੰਜਾਬ ਬਿਊਰੋ ;

ਅੱਜ 2600 ਬੇਰੁਜ਼ਗਾਰ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਲਾਈਨਮੈਨ ਅਪ੍ਰੈਟਿਸਸ਼ਿਪ ਯੂਨੀਅਨ ਪੰਜਾਬ ਵੱਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਵਿੱਚ ਅੱਜ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਝੰਡੇ ਹੇਠ ਮੁਲਾਜ਼ਮ ਸ਼ਾਮਿਲ ਹੋਏ।
ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬੇਰੁਜ਼ਗਾਰਾਂ ਦੀਆਂ ਮੰਗਾਂ ਦੀ ਹਮਾਇਤ ਕੀਤੀ ਅਤੇ ਕੱਲ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਲਾਠੀ ਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਆਪ ਸਰਕਾਰ ਜੋ ਚੋਣਾਂ ਤੋਂ ਪਹਿਲਾਂ ਧਰਨਿਆਂ ਵਿੱਚ ਬੋਲਦੀ ਰਹੀ ਕਿ ਸਾਡੀ ਸਰਕਾਰ ਆਉਣ ਤੇ ਪੰਜਾਬ ਨੂੰ ਧਰਨਾ ਮੁਕਤ ਬਣਾਇਆ ਜਾਵੇਗਾ। ਪਰ ਅੱਜ ਨੰਗੇ ਚਿੱਟੇ ਰੂਪ ਵਿੱਚ ਕਾਰਪੋਰੇਟਾਂ ਦੀ ਦਲਾਲੀ ਕਰ ਰਹੀ ਹੈ। ਅੱਜ ਪੰਜਾਬ ਸਰਕਾਰ ਬੇਰੁਜ਼ਗਾਰਾਂ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਤਾਨਾਸ਼ਾਹੀ ਰਵਈਆ ਅਪਣਾ ਕੇ ਲੋਕਾਂ ਦੇ ਸੰਘਰਸ਼ਾਂ ਨੂੰ ਪੁਲਿਸ ਜਬਰ ਨਾਲ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਗੁਰਜੀਤ ਘੱਗਾ ਅਤੇ ਹਰਿੰਦਰ ਪਟਿਆਲਾ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰਾਂ ਉੱਪਰ ਤਸ਼ੱਦਦ ਢਾਹ ਰਹੇ ਪੁਲਿਸ ਮੁਲਾਜ਼ਮਾਂ ਉੱਪਰ ਪਰਚੇ ਦਰਜ ਕਰਕੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਅਤੇ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਸਰਕਾਰ ਨੇ ਵਾਅਦੇ ਕੀਤੇ ਉਹਨਾਂ ਨੂੰ ਪੂਰਾ ਕਰੇ ਅਤੇ ਅਪ੍ਰੈਂਟਿਸਸ਼ਿਪ ਪਾਸ ਬੇਰੁਜ਼ਗਾਰਾਂ ਨਾਲ ਸਰਕਾਰ ਗੱਲਬਾਤ ਕਰਕੇ ਉਨਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।
ਇਹਨਾਂ ਤੋਂ ਇਲਾਵਾ ਕ੍ਰਿਸ਼ਨ ਚੌਹਾਣਕੇ, ਰਵਿੰਦਰ ਕੰਬੋਜ, ਐਸ.ਐਸ.ਏ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਚਮਕੌਰ ਅੰਟਾਲ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਤੋਂ ਪਰਮਵੀਰ ਸਿੰਘ ਵੀ ਸ਼ਾਮਲ ਹੋਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।