ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 9 ਜੂਨ ,ਬੋਲੇ ਪੰਜਾਬ ਬਿਊਰੋ;

ਪੰਜਾਬ ਕੈਬਨਿਟ ਦੀ ਇਕ ਅਹਿਮ ਮੀਟਿੰਗ ਭਲਕੇ 10 ਜੂਨ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਣ ਜਾ ਰਹੀ ਹੈ, ਕਿਉਂਕਿ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਇਸ ਕਰਕੇ ਮੀਟਿੰਗ ਨੂੰ ਰਾਜ ਦੇ ਪ੍ਰਸ਼ਾਸਕੀ ਅਤੇ ਨੀਤੀਗਤ ਫੈਸਲਿਆਂ ਦੇ ਹਿਸਾਬ ਨਾਲ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਮੀਟਿੰਗ ਵਿੱਚ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋ ਸਕਦੀ ਹੈ, ਜਿਨ੍ਹਾਂ ਵਿੱਚ ਵਿਕਾਸ ਪ੍ਰੋਜੈਕਟ, ਪ੍ਰਸ਼ਾਸਨਿਕ ਤਬਾਦਲੇ ਅਤੇ ਲੋਕ ਭਲਾਈ ਸਕੀਮਾਂ ਨਾਲ ਜੁੜੇ ਫੈਸਲੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੁਝ ਨਵੀਆਂ ਨੀਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਦੀ ਸਮੀਖਿਆ ਵੀ ਕੀਤੀ ਜਾ ਸਕਦੀ ਹੈ। ਮੀਟਿੰਗ ਦੇ ਬਾਅਦ ਸਰਕਾਰ ਵੱਲੋਂ ਕੁਝ ਵੱਡੇ ਐਲਾਨ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।