ਹੈਨਰੀ ਨੋਵਾਕ ਨੂੰ ਇਨਸਾਫ਼ ਦਿਵਾਉਣ ਲਈ ਪਟੀਸ਼ਨ ਸ਼ੁਰੂ, ਭਾਈ ਦਬਿੰਦਰਜੀਤ ਸਿੰਘ ਦੀ ਲੋਕਾਂ ਨੂੰ ਵੱਧ ਤੋਂ ਵੱਧ ਸਾਈਨ ਕਰਨ ਦੀ ਅਪੀਲ

ਨੈਸ਼ਨਲ ਪੰਜਾਬ

ਅਦਾਲਤ ਅੰਦਰ ਚਲੇ ਮੁਕੱਦਮੇ ਦੌਰਾਨ ਸਿੱਖ ਧਰਮ ਦੇ ਪਵਿੱਤਰ ਕਿਰਪਾਨ ਨੂੰ ਵਿਵਾਦਾਂ ਵਿੱਚ ਘਸੀਟਿਆ ਜਾਣਾ ਅਤਿ ਦੁਖਦਾਇਕ

ਨਵੀਂ ਦਿੱਲੀ 9 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਭਾਈ ਦਬਿੰਦਰਜੀਤ ਸਿੰਘ ਵੱਲੋਂ 18 ਸਾਲਾ ਹੈਨਰੀ ਨੋਵਾਕ ਦੀ ਮੌਤ ਸਬੰਧੀ ਇੱਕ ਕਾਨੂੰਨੀ ਜਨਤਕ ਜਾਂਚ ਦੀ ਮੰਗ ਕਰਦਿਆਂ ਪਟੀਸ਼ਨ ਸ਼ੁਰੂ ਕੀਤੀ ਗਈ ਹੈ। ਭਾਈ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਹੈਨਰੀ ਨੋਵਾਕ ਦੀ ਮੌਤ ਸਿਰਫ਼ ਇੱਕ ਪਰਿਵਾਰ ਲਈ ਨਹੀਂ, ਸਗੋਂ ਪੂਰੇ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ, ਹੋਰ ਸੰਬੰਧਿਤ ਏਜੰਸੀਆਂ ਅਤੇ ਨਿਆਂ ਪ੍ਰਣਾਲੀ ਦੀ ਭੂਮਿਕਾ ਬਾਰੇ ਕਈ ਗੰਭੀਰ ਸਵਾਲ ਖੜ੍ਹੇ ਹੋਏ ਹਨ, ਜਿਨ੍ਹਾਂ ਦੀ ਨਿਰਪੱਖ ਅਤੇ ਖੁੱਲ੍ਹੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਘਟਨਾ ਦੌਰਾਨ ਅਤੇ ਉਸ ਤੋਂ ਬਾਅਦ ਅਪਣਾਈਆਂ ਗਈਆਂ ਪ੍ਰਕਿਰਿਆਵਾਂ ਵਿੱਚ ਕਈ ਅਜਿਹੀਆਂ ਕਮੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਕਾਰਨ ਲੋਕਾਂ ਦਾ ਭਰੋਸਾ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਸੁਤੰਤਰ ਜਨਤਕ ਜਾਂਚ ਬਹੁਤ ਜ਼ਰੂਰੀ ਹੈ। ਸਿੱਖ ਫੈਡਰੇਸ਼ਨ ਯੂਕੇ ਦੇ ਪ੍ਰਮੁੱਖ ਮੈਂਬਰ ਭਾਈ ਦਬਿੰਦਰਜੀਤ ਸਿੰਘ ਬੀਪੀਓ ਨੇ ਇਹ ਵੀ ਕਿਹਾ ਕਿ ਸਾਊਥਹੈਂਪਟਨ ਕ੍ਰਾਊਨ ਕੋਰਟ ਵਿੱਚ ਚੱਲੇ ਮੁਕੱਦਮੇ ਦੌਰਾਨ ਸਿੱਖ ਧਰਮ ਦੇ ਪਵਿੱਤਰ ਕਿਰਪਾਨ ਨੂੰ ਵਿਵਾਦਾਂ ਵਿੱਚ ਘਸੀਟਿਆ ਗਿਆ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਧਾਰਮਿਕ ਪ੍ਰਤੀਕ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਸਮਾਜਿਕ ਸਦਭਾਵਨਾ ਲਈ ਠੀਕ ਨਹੀਂ ਹੈ। ਉਨ੍ਹਾਂ ਸਾਰੇ ਇਨਸਾਫ਼-ਪਸੰਦ ਲੋਕਾਂ ਨੂੰ ਅਪੀਲ ਹੈ ਕਿ ਵੱਧ ਤੋਂ ਵੱਧ ਪਟੀਸ਼ਨ ‘ਤੇ ਦਸਤਖ਼ਤ ਕਰਕੇ ਆਪਣਾ ਸਮਰਥਨ ਦੇਣ ਅਤੇ ਨਿਆਂ ਦੀ ਇਸ ਆਵਾਜ਼ ਨੂੰ ਮਜ਼ਬੂਤ ਬਣਾਉਣ ਤਾਂ ਜੋ ਹੈਨਰੀ ਨੋਵਾਕ ਦੇ ਪਰਿਵਾਰ ਨੂੰ ਨਿਆਂ ਮਿਲ ਸਕੇ, ਸੰਬੰਧਿਤ ਸੰਸਥਾਵਾਂ ਦੀ ਜਵਾਬਦੇਹੀ ਤੈਅ ਹੋਵੇ ਅਤੇ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਸੁਧਾਰ ਕੀਤੇ ਜਾ ਸਕਣ। ਅੰਤ ਵਿਚ ਭਾਈ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਪਰਿਵਾਰ ਲਈ ਨਿਆਂ ਦੀ ਲੜਾਈ ਨਹੀਂ, ਸਗੋਂ ਇੱਕ ਅਜਿਹੀ ਪ੍ਰਣਾਲੀ ਦੀ ਮੰਗ ਹੈ ਜੋ ਹਰ ਨਾਗਰਿਕ ਨਾਲ ਨਿਰਪੱਖਤਾ, ਸਤਿਕਾਰ ਅਤੇ ਜਵਾਬਦੇਹੀ ਨਾਲ ਪੇਸ਼ ਆਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।