ਪੰਜਾਬ ‘ਚ ਕਈ ਥਾਈਂ ਤੇਜ਼ ਹਵਾਵਾਂ ਨਾਲ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਅੱਜ ਮੌਸਮ ਬਦਲ ਗਿਆ ਹੈ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ।ਅੱਜ ਸਵੇਰੇ ਸਵੇਰੇ ਤੇਜ਼ ਹਵਾਵਾਂ ਨਾਲ ਮੀਂਹ ਪਿਆ।ਪਟਿਆਲਾ ਤੇ  ਫਤਹਿਗੜ੍ਹ ਸਾਹਿਬ ਦੇ ਇਲਾਕਿਆਂ ‘ਚ ਭਰਵੀਂ ਬਾਰਿਸ਼ ਦਰਜ ਕੀਤੀ ਗਈ ਹੈ।

ਇਸੇ ਦੌਰਾਨ ਅੱਜ ਤੋਂ 14 ਜੂਨ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ, ਗਰਜ ਅਤੇ ਗੜੇਮਾਰੀ ਲਈ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਬੁੱਧਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦਾ ਮਾਮੂਲੀ ਬਦਲਾਅ ਆਇਆ, ਪਰ ਇਹ ਆਮ ਨਾਲੋਂ 4.4 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ, 46.2 ਡਿਗਰੀ, ਬਠਿੰਡਾ ਵਿੱਚ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਜਿੱਥੇ ਪੂਰੇ ਸੂਬੇ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਦਸ ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।

ਭਲਕੇ 12 ਜੂਨ ਨੂੰ ਸੂਬੇ ਦੇ 22 ਜ਼ਿਲ੍ਹਿਆਂ ਲਈ ਗਰਜ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ, ਕਈ ਇਲਾਕਿਆਂ ਵਿੱਚ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।