55ਵੀਂ ਬੱਸ ਨੂੰ ਹਲਕਾ ਕੋਆਰਡੀਨੇਟਰ ਫੁਲਰਾਜ ਸਿੰਘ ਅਤੇ ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ ਨੇ ਦਿੱਤੀ 56ਵੀਂ ਬੱਸ ਨੂੰ ਹਰੀ ਝੰਡੀ

ਪੰਜਾਬ

ਮੋਹਾਲੀ 11 ਜੂਨ ,ਬੋਲੇ ਪੰਜਾਬ ਬਿਊਰੋ;

ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ 2 ਬੱਸਾਂ ਨੂੰ ਰਵਾਨਾ ਕੀਤਾ ਗਿਆ, 55ਵੀਂ ਬੱਸ ਨੂੰ ਹਲਕਾ ਕੁਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਫੂਲਰਾਜ ਸਿੰਘ ਜਦਕਿ ਇਸੇ ਤਰ੍ਹਾਂ 56ਵੀਂ ਵੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ -ਆਰ.ਪੀ. ਸ਼ਰਮਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਸੀਨੀਅਰ ਸਿਟੀਜਨ ਐਸੋਸੀਏਸ਼ਨ ਮੋਹਾਲੀ ਦੇ ਸ਼ਰਧਾਲੂਆਂ ਨਾਲ ਭਰੀ ਇਹ ਬੱਸ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ ਬਾਘਾ ਬਾਰਡਰ, ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਕੇ ਆਵੇਗੀ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸੰਬੰਧਿਤ ਜਾਣਕਾਰੀ ਦਿੰਦੇ ਹੋਏ ਸਟੇਟ ਐਵਾਰਡੀ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੀ ਇਸ ਬੱਸ ਨੂੰ ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ- ਰਾਜਿੰਦਰ ਪ੍ਰਸਾਦ ਸ਼ਰਮਾ ਹੋਰਾਂ ਦੇ ਵੱਲੋਂ ਹਰੀ ਚੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ, ਉਹਨਾਂ ਦੱਸਿਆ ਕਿ ਸ਼ਰਧਾਲੂਆਂ ਦੀ ਇਸ ਬੱਸ ਦੇ ਨਾਲ ਜਿੱਥੇ ਗਾਈਡ ਹਰ ਵੇਲੇ ਮੌਜੂਦ ਰਹੇਗਾ, ਉੱਥੇ ਸੀਨੀਅਰ ਸਿਟੀਜਨ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਹਿਰ ਡਾਕਟਰ ਵੀ ਨਾਲ ਹਾਜ਼ਰ ਰਹਿਣਗੇ, ਸਟੇਟ ਅਵਾਰਡੀ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ ਭਰ ਦੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੇਖਿਆ ਹੀ ਬਣਦਾ ਹੈ, ਸ਼ਰਧਾਲੂ ਆਪ- ਮੁਹਾਰੇ ਇੱਕ ਦੂਸਰੇ ਤੋਂ ਅਗਾਂਹ ਹੋ ਕੇ ਰਜਿਸਟਰੇਸ਼ਨ ਕਰਵਾ ਰਹੇ ਹਨ, ਅਤੇ ਇਹ ਸਭ ਕੁਝ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ- ਪੱਖੀ ਸਕੀਮਾਂ ਦੇ ਮਿਲ ਰਹੇ ਭਰਮੇ ਹੁੰਗਾਰ ਹੁੰਗਾਰੇ ਦੇ ਚੱਲਦਿਆਂ ਹੀ ਰਿਹਾ ਹੈ, ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲੋਕਾਂ ਦੇ ਚਿੜਕਾਉਣੇ ਮਸਲਿਆਂ ਦਾ ਸਥਾਈ ਹੱਲ ਕੱਢਿਆ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੁੰਦੀ ਜਾ ਰਹੀ ਹੈ, ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਫੂਲਰਾਜ ਸਿੰਘ ਹੋਰਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਅਗਵਾਈ ਹੇਠ ਮੋਹਾਲੀ ਕਾਰਪੋਰੇਸ਼ਨ ਦੀਆਂ ਲੜੀਆਂ ਗਈਆਂ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ, ਅਤੇ ਪਾਰਟੀ ਹਾਈ ਕਮਾਂਡ ਵੱਲੋਂ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੂੰ ਬਤੌਰ ਮੇਅਰ, ਸੀਨੀਅਰ ਡਿਪਟੀ ਮੇਅਰ ਵਜੋਂ ਰਜਿੰਦਰ ਪ੍ਰਸਾਦ ਸ਼ਰਮਾ, ਜਦਕਿ ਡਿਪਟੀ ਮੇਅਰ ਵਜੋਂ ਹਰਪਾਲ ਸਿੰਘ ਚੰਨਾ ਨੂੰ ਜਿੰਮੇਵਾਰੀ ਸੌਂਪੀ ਗਈ ਹੈ , ਅਤੇ ਬਿਨਾਂ ਸ਼ੱਕ ਹੁਣ ਮੋਹਾਲੀ ਵਿੱਚ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਅਗਵਾਈ ਹੇਠ ਮੋਹਾਲੀ ਨੂੰ ਫਿਰ ਤੋਂ ਪਹਿਲਾਂ ਵਾਂਗ ਖੂਬਸੂਰਤ ਬਣਾਉਣ ਦੇ ਲਈ ਕੰਮ ਕੀਤਾ ਜਾਵੇਗਾ, ਇਸ ਮੌਕੇ ਤੇ ਰਾਜਿੰਦਰ ਪ੍ਰਸਾਦ ਸ਼ਰਮਾ ਤੋਂ ਇਲਾਵਾ ਗੁਰਦੇਵ ਸਿੰਘ , ਬ੍ਰਗੇਡੀਅਰ ਜੇ.ਐਸ. ਜਗਦੇਵ , ਸੁਖਵਿੰਦਰ ਸਿੰਘ ਬੇਦੀ, ਨਰਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ,

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।