ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬੇਅਦਬੀ ਦੀ ਕੋਸ਼ਿਸ਼

ਚੰਡੀਗੜ੍ਹ ਪੰਜਾਬ

 ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਨੋਟਿਸ

ਅੰਮ੍ਰਿਤਸਰ, 12 ਜੂਨ ,ਬੋਲੇ ਪੰਜਾਬ ਬਿਊਰੋ;

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਇੱਕ ਨੌਜਵਾਨ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੇ ਪਵਿੱਤਰ ਸ੍ਰੀ ਗੁਰੂ ਗਰੰਥ ਸਾਹਿਬ ਅੱਗੇ ਤਲਵਾਰ ਕੱਢ ਲਈ। ਹਾਲਾਂਕਿ, ਸੇਵਾਦਾਰਾਂ ਨੇ ਨੌਜਵਾਨ ਦੀ ਇਸ ਹਰਕਤ ਤੋਂ ਬਾਅਦ ਮੁਸਤੈਦੀ ਦਿਖਾਉਂਦੇ ਹੋਏ ਉਸਨੂੰ ਫੜ ਲਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਦਾ ਸਖ਼ਤ ਨੋਟਿਸ ਲਿਆ ਅਤੇ ਸਾਜਿਸ਼ਕਰਤਾਵਾਂ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ। ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਕਾਰਨ ਬੇਅਦਬੀ ਹੋਣੋਂ ਟਲ ਗਈ। ਉਨ੍ਹਾਂ ਘਟਨਾ ਨੂੰ ਬਹੁਤ ਗੰਭੀਰ ਦੱਸਿਆ ਅਤੇ ਕਿਹਾ ਕਿ ਇਹ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਜਾਪ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹੈ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਚੌਕਸ ਰਹਿਣ ਅਤੇ ਅਜਿਹੇ ਅਨਸਰਾਂ ਨੂੰ ਸਫਲ ਹੋਣ ਤੋਂ ਰੋਕਣ ਲਈ ਆਪਣੇ ਫਰਜ਼ ਨਿਭਾਉਣ।

ਨੌਜਵਾਨ ਨੂੰ ਪੁਲਿਸ ਹਵਾਲੇ ਕਰਨ ਤੋਂ ਪਹਿਲਾਂ, ਜਦੋਂ ਪੁੱਛਿਆ ਗਿਆ ਕਿ ਉਸਨੇ ਅਜਿਹਾ ਕਿਉਂ ਕੀਤਾ, ਤਾਂ ਉਸਨੇ ਕੁੱਝ ਵੀ ਨਹੀਂ ਦੱਸਿਆ। ਜਦੋਂ ਸੇਵਾਦਾਰਾਂ ਨੇ ਪੁੱਛਿਆ ਕਿ ਉਸਨੂੰ ਕਿਸਨੇ ਭੇਜਿਆ, ਅਤੇ ਮੁਲਜ਼ਮ ਨੇ ਜਵਾਬ ਦਿੱਤਾ, “ਮੈਂ ਆਪਣੀ ਮਰਜ਼ੀ ਨਾਲ ਆਇਆ ਹਾਂ। ਮੈਂ ਕਦੇ ਝੂਠ ਨਹੀਂ ਬੋਲਦਾ, ਨਾ ਹੀ ਮੈਂ ਕਿਸੇ ਤੋਂ ਡਰਦਾ ਹਾਂ। ਜੇਕਰ ਮੈਂ ਗਲਤ ਲੱਗ ਰਿਹਾ ਹਾਂ, ਤਾਂ ਚਾਹੇ ਮੈਨੂੰ ਤਲਵਾਰ ਨਾਲ ਕੱਟ ਦਿਓ।”

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।