ਥਾਂ -ਥਾਂ ਨਹਿਰਾਂ ਟੁੱਟਣ ਨਾਲ 60-70 ਏਕੜcrops submerged in water

ਪੰਜਾਬ

ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ;

ਪੰਜਾਬ ਵਿੱਚ ਤਿੰਨ ਥਾਵਾਂ ਤੋਂ ਨਹਿਰਾਂ ਟੁੱਟਣ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਮਾਨਸਾ ਦੀ ਭੀਖੀ ਨਹਿਰ ਟੁੱਟਣ ਕਾਰਨ ਵੱਡਾ ਪਾੜ ਪੈਗਿਆ, ਜਿਸ ਕਾਰਨ ਕਿਸਾਨਾਂ ਦੀ ਕਰੀਬ 50 ਏਕੜ ਫਸਲ ਡੁੱਬ ਗਈ। ਇਸ ਦੇ ਨਾਲ ਹੀ ਬਠਿੰਡਾ ਦੇ ਲਹਿਰਾ ਮੁਹੱਬਤ ਵਿੱਚ ਨਹਿਰ ਟੁੱਟਣ ਦੇ ਕਾਰਨ ਕਰੀਬ 50 ਫੁੱਟ ਦਾ ਪਾੜ ਪੈਗਿਆ, ਜਿਸ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਵਿੱਚ ਪਾਣੀ ਭਰ ਗਿਆ।
ਇਸੇਤਰ੍ਹਾਂ ਹੀ ਫਰੀਦਕੋਟ ਦੇ ਪਿੰਡ ਰਾਮੇਆਣਾ ਵਿੱਚ ਵੀ ਨਹਿਰ ਟੁੱਟਣ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ, ਜਿਸ ਦੇ ਕਾਰਨ ਕਿਸਾਨਾਂ ਦੀਆਂ
ਫਸਲਾਂ ਬਰਬਾਦ ਹੋ ਗਈਆਂ ਹਨ।
ਜਾਣਕਾਰੀ ਦੇ ਮੁਤਾਬਿਕ ਪੰਜਾਬ ਦੇ ਇਹਨਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਟੁੱਟੀਆਂ ਨਹਿਰਾਂ ਦੇ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨਾਂ ਦਾ ਕਹਿਣਾ ਹੈ ਕਿ
ਪ੍ਰਸ਼ਾਸਨ ਦੇ ਵੱਲੋਂ ਜਿੱਥੇ ਨਹਿਰਾਂ ਦੀ ਸਫਾਈ ਨਹੀਂ ਕਰਾਈ ਗਈ, ਉੱਥੇ ਹੀ ਨਹਿਰਾਂ ਦੀ ਮੁਰੰਮਤ ਨਾ ਹੋਣ ਦੇ ਕਾਰਨ ਕਿਸਾਨਾਂ ਨੂੰ ਇਸ ਦਾ ਖਮਿਆਜ਼ਾ
ਭੁਗਤਣਾ ਪੈ ਰਿਹਾ ਹੈ। ਪ੍ਰਸ਼ਾਸਨ ਅਤੇ ਸਰਕਾਰ ਦੀ ਅਣਗਹਿਲੀ ਦੇ ਕਾਰਨ ਕਿਸਾਨਾਂ ਦਾ ਵੱਡੇ ਪੱਧਰ ‘ਤੇ ਹਰ ਸਾਲ ਨੁਕਸਾਨ ਹੁੰਦਾ ਆਇਆ ਹੈ ਅਤੇ ਇਸ
ਵਾਰ ਵੀ ਵੱਡੇ ਪੱਧਰ ‘ਤੇ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਮਾਨਸੂਨ ਆਉਣ ਤੋਂ ਪਹਿਲਾਂ ਨਹਿਰਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਕਿਸਾਨਾਂ
ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।